ਪੱਤਰ ਪ੍ਰੇਰਕ
ਪਾਇਲ, 23 ਅਪਰੈਲ
ਸਿੱਖਿਆ ਵਿਭਾਗ ਪੰਜਾਬ ਵੱਲੋਂ ਚਲਾਈ ਗਈ ਸਰਕਾਰੀ ਸਕੂਲ ਸਮਾਰਟ ਮੁਹਿੰਮ ਤਹਿਤ ਸਰਕਾਰੀ ਹਾਈ ਸਮਾਰਟ ਸਕੂਲ ਘੁਡਾਣੀ ਖ਼ੁਰਦ ਵਿਚ ਇਕ ਹੋਰ ਕਲਾਸ ਨੂੰ ਸਮਾਰਟ ਕਲਾਸ ਰੂਮ ਬਣਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਨਾਲ ਸਕੂਲ ਦੇ ਸਾਰੇ ਕਲਾਸ ਰੂਮ ਹੁਣ ਸਮਾਰਟ ਕਲਾਸ ਰੂਮ ਵਿੱਚ ਤਬਦੀਲ ਹੋ ਗਏ ਹਨ। ਇਨ੍ਹਾਂ ਵਿਚ ਹੁਣ ਆਧੁਨਿਕ ਤਕਨੀਕ ਨਾਲ ਅੰਗਰੇਜ਼ੀ ਅਤੇ ਪੰਜਾਬੀ ਮਾਧਿਅਮ ਵਿੱਚ ਬਿਨਾਂ ਕਿਸੇ ਵਾਧੂ ਫ਼ੀਸ ਦੇ ਪੜ੍ਹਾਈ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਵਿਚ ਬਲਦੇਵ ਸਿੰਘ ਖ਼ਾਲਸਾ ਪੁੱਤਰ ਮਹਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਯੂਐਸਏ ਵੱਲੋਂ ਆਪਣਾ ਆਪਣਾ ਯੋਗਦਾਨ ਪਾਇਆ ਗਿਆ।
ਇਸ ਸਮੇਂ ਪ੍ਰਧਾਨ ਸਵਰਨਜੀਤ ਸਿੰਘ ਬਿੱਟੂ, ਬਲਵਿੰਦਰ ਸਿੰਘ ਚੇਅਰਮੈਨ, ਨਵਨੀਤ ਕੌਸ਼ਲ, ਤੇਜਿੰਦਰ ਸਿੰਘ, ਹਰਬੰਤ ਸਿੰਘ, ਮਨਦੀਪ ਕੌਰ ਰਾਣੋਂ, ਮਨਦੀਪ ਕੌਰ ਬੁਆਣੀ ਅਤੇ ਨਗਰ ਦੇ ਪਤਵੰਤੇ ਸੱਜਣ ਹਾਜ਼ਰ ਸਨ।