ਲੁਧਿਆਣਾ:
ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ ਦਾ ਬੀਬੀਏ ਛੇਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਦੀਆਂ ਵਿਦਿਆਰਥਣਾਂ ਰੁਦਾਕਸ਼ੀ ਘਟੋਰੇ ਨੇ 84.24 ਫ਼ੀਸਦੀ ਅੰਕਾਂ ਨਾਲ ’ਵਰਸਿਟੀ ਵਿੱਚੋਂ ਪੰਜਵਾਂ, ਵਿਸ਼ਾਲੀ ਨੇ 82.2 ਫੀਸਦੀ ਨਾਲ ਕਾਲਜ ਵਿੱਚੋਂ ਦੂਜਾ ਅਤੇ ਰੁਬਿਨਦੀਪ ਕੌਰ ਨੇ 81.25 ਫੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਇੰਜ. ਗੁਰਵਿੰਦਰ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਅਤੇ ਸਟਾਫ ਨੂੰ ਵਧਾਈ ਦਿੱਤੀ। -ਖੇਤਰੀ ਪ੍ਰਤੀਨਿਧ