ਲੁਧਿਆਣਾ: ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਦੇ ਵੈਟਰਨਰੀ ਪਸਾਰ ਸਿੱਖਿਆ ਵਿਭਾਗ ਵੱਲੋਂ ‘ਭਾਰਤ ਕਾ ਅੰਮ੍ਰਿਤ ਮਹੋਉਤਸਵ-ਭਾਰਤ ਦੀ ਆਜ਼ਾਦੀ ਦੇ 75 ਵਰ੍ਹੇ’ ਸੰਕਲਪ ਅਧੀਨ 21 ਤੋਂ 25 ਫਰਵਰੀ ਤੱਕ ਬੱਕਰੀ ਪਾਲਣ ਸਬੰਧੀ ਸਿਖਲਾਈ ਕੋਰਸ ਕਰਵਾਇਆ ਜਾ ਰਿਹਾ ਹੈ। ਵਿਭਾਗ ਦੇ ਮੁਖੀ ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿਚ ਬੱਕਰੀ ਪਾਲਣ ਸਬੰਧੀ ਸਾਰੇ ਬੁਨਿਆਦੀ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਜਾਏਗੀ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ 21 ਫਰਵਰੀ ਨੂੰ ਯੂਨੀਵਰਸਿਟੀ ਦੇ ਕਿਸਾਨ ਸੂਚਨਾ ਕੇਂਦਰ ਵਿੱਚ ਸਵੇਰ 9 ਵਜੇ ਪਹੁੰਚ ਕੇ ਇਸ ਕੋਰਸ ਵਿਚ ਸ਼ਾਮਲ ਹੋ ਸਕਦੇ ਹਨ। ਜਾਣਕਾਰੀ ਲਈ ਟੈਲੀਫੋਨ ਨੰਬਰ 0161-2414026 ’ਤੇ ਸੰਪਰਕ ਕੀਤਾ ਜਾ ਸਕਦਾ ਹੈ। -ਖੇਤਰੀ ਪ੍ਰਤੀਨਿਧ