ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 16 ਅਕਤੂਬਰ
ਇਥੇ ਥਾਣਾ ਮੋਤੀ ਨਗਰ ਦੇ ਇਲਾਕੇ ਸੈਕਟਰ 39 ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਹਵਾਈ ਫਾਇਰ ਕਰਕੇ ਇੱਕ ਔਰਤ ਦੀ ਸੋਨੇ ਦੀ ਚੇਨ ਲਾਹ ਕੇ ਫਰਾਰ ਹੋ ਗਏ ਹਨ। ਇਸ ਸਬੰਧੀ ਨਿਊ ਮੋਤੀ ਨਗਰ ਵਾਸੀ ਨਰਿੰਦਰ ਕੌਰ ਨੇ ਦੱਸਿਆ ਹੈ ਕਿ ਉਹ ਆਪਣੇ ਐਕਟਿਵਾ ਸਕੂਟਰ ’ਤੇ ਲੜਕੀ ਹਰਪ੍ਰੀਤ ਕੌਰ ਨਾਲ ਦੁੱਧ ਲੈ ਕੇ ਘਰ ਜਾ ਰਹੀ ਸੀ ਅਤੇ ਜਦੋਂ ਉਹ ਸੈਕਟਰ 39 ਸਥਿਤ ਸਿੱਖ ਮਿਸ਼ਨਰੀ ਗੁਰਦੁਆਰੇ ਕੋਲ ਪੁੱਜੇ ਤਾਂ ਦੋ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਦੇ ਸਕੂਟਰ ਅੱਗੇ ਮੋਟਰਸਾਈਕਲ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। ਇੱਕ ਨੌਜਵਾਨ ਨੇ ਪਿਸਤੌਲ ਨਾਲ ਫਾਇਰ ਕਰਕੇ ਉਸ ਦੇ ਗਲ ਵਿੱਚ ਪਾਈ ਸੋਨੇ ਦੀ ਚੇਨੀ ਲਾਹ ਲਈ। ਜਾਂਚ ਅਧਿਕਾਰੀ ਅਨਿਲ ਕੁਮਾਰ ਨੇ ਦੱਸਿਆ ਹੈ ਕਿ ਪੁਲਿਸ ਵੱਲੋਂ ਨਾਮਲੂਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।