ਖੇਤਰੀ ਪ੍ਰਤੀਨਿਧ
ਲੁਧਿਆਣਾ, 6 ਨਵੰਬਰ
ਨਗਰ ਨਿਗਮ ਲੁਧਿਆਣਾ ਦੇ ਸਹਿਯੋਗ ਨਾਲ ਵਿੱਦਿਆ ਚੈਂਪ ਵੱਲੋਂ ਕਰਵਾਏ ਗਏ ‘ਆਰਆਰਆਰ ਪ੍ਰਾਜੈਕਟ ਮੁਕਾਬਲੇ- ‘ਤਿੰਨ ਆਰ ਅਪਣਾਓ, ਪ੍ਰਿਥਵੀ ਨੂੰ ਬਚਾਓ’ ਤਹਿਤ ਕਰਵਾਏ ਗਏ, ਜਿਨ੍ਹਾਂ ਵਿੱਚ ਡੀਏਵੀ ਸਕੂਲ ਪੱਖੋਵਾਲ ਨੇ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ। ਇਸ ਮੁਕਾਬਲੇ ਵਿੱਚ ਜ਼ਿਲ੍ਹੇ ਦੇ 70 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹ ਪ੍ਰਾਜੈਕਟ ਭਾਰਤ ਸਰਕਾਰ ਦੀ ਆਰਆਰਆਰ ਪਹਿਲਕਦਮੀ (ਚੀਜ਼ਾਂ ਨੂੰ ਮੁੜ ਵਰਤੋਂ ਵਿੱਚ ਲਿਆਉਣ) ਨਾਲ ਜੁੜਿਆ ਹੋਇਆ ਹੈ ਤੇ ਵਿਦਿਆਰਥੀਆਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਦਾ ਹੈ। ਡੀਏਵੀ ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਅਸੀਸ ਸਿੰਘ ਨੇ ਮੈਕਬੁੱਕ ਏਅਰ ਜਿੱਤ ਕੇ ਪਹਿਲਾ ਸਥਾਨ ਜਦਕਿ ਗੁਰਮੀਨ ਕੌਰ ਨੇ ਹੌਸਲਾ ਅਫਜ਼ਾਈ ਇਨਾਮ ਪ੍ਰਾਪਤ ਕੀਤਾ। ਸਕੂਲ ਦੀ ਪ੍ਰਿੰਸੀਪਲ ਡਾ. ਸਤਵੰਤ ਕੌਰ ਭੁੱਲਰ ਨੇ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਵਿਦਿਆਰਥੀਆਂ ਦੀ ਜਿੱਤ ਵਾਤਾਵਰਨ ਦੀ ਸਥਿਰਤਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸਾਨੂੂੰ ਇਸ ਪਹਿਲਕਦਮੀ ਦਾ ਹਿੱਸਾ ਬਣਨ ’ਤੇ ਮਾਣ ਹੈ।