ਪੱਤਰ ਪ੍ਰੇਰਕ
ਮਾਛੀਵਾੜਾ, 17 ਅਕਤੂਬਰ
ਬਲਾਕ ਅਧੀਨ ਪੈਂਦੇ ਪਿੰਡ ਧਨੂੰਰ ਵਿੱਚ ਸਰਪੰਚ ਦੀ ਚੋਣ ਮੌਕੇ ਗਹਿਗੱਚ ਮੁਕਾਬਲਾ ਦੇਖਣ ਨੂੰ ਮਿਲਿਆ। ਇਸ ਮੁਕਾਬਲੇ ਵਿੱਚ ਗੁਲਜ਼ਾਰ ਸਿੰਘ ਨੇ ਆਪਣੇ ਵਿਰੋਧੀ ਉਮੀਦਵਾਰ ਨੂੰ 101 ਵੋਟਾਂ ਨਾਲ ਹਰਾਇਆ। ਇਸ ਤੋਂ ਇਲਾਵਾ ਕੁਲਦੀਪ ਕੌਰ, ਸ਼ੀਲਾ ਰਾਣੀ, ਜੋਧ ਸਿੰਘ ਅਤੇ ਪ੍ਰੀਤਮ ਸਿੰਘ ਪੰਚਾਇਤ ਮੈਂਬਰ ਚੁਣੇ ਗਏ। ਨਵੇਂ ਚੁਣੇ ਸਰਪੰਚ ਗੁਲਜ਼ਾਰ ਸਿੰਘ ਨੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਸਾਬਕਾ ਸਰਪੰਚ ਗੁਰਦੇਵ ਸਿੰਘ, ਸੁਰਜੀਤ ਸਿੰਘ, ਜਰਨੈਲ ਸਿੰਘ, ਗੁਰਮੇਲ ਸਿੰਘ, ਰਮਨਦੀਪ ਸਿੰਘ, ਨਿਸ਼ਾਨ ਸਿੰਘ, ਪਰਮਜੀਤ ਸਿੰਘ, ਗਗਨਦੀਪ ਸਿੰਘ, ਸਤਨਾਮ ਸਿੰਘ ਗੰਭੀਰ, ਬਲਕਾਰ ਸਿੰਘ, ਬਲਦੇਵ ਰਾਜ, ਮਨਜੀਤ ਸਿੰਘ, ਅਮਨਦੀਪ ਸਿੰਘ, ਰਣਜੀਤ ਸਿੰਘ, ਸੁੱਚਾ ਸਿੰਘ, ਦਲੇਰ ਸਿੰਘ, ਲਖਵਿੰਦਰ ਸਿੰਘ, ਅਜਮੇਰ ਸਿੰਘ, ਬੂਟਾ ਸਿੰਘ, ਕੁਲਵਿੰਦਰ ਸਿੰਘ, ਬਚਿੱਤਰ ਸਿੰਘ, ਬਲਵੀਰ ਸਿੰਘ, ਦਵਿੰਦਰ ਸਿੰਘ, ਰਾਮ ਸਿੰਘ, ਜੀਤ ਰਾਮ, ਬੁੱਧ ਸਿੰਘ ਅਤੇ ਬਿਧੀ ਸਿੰਘ ਵੀ ਮੌਜੂਦ ਸਨ।