ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 23 ਫਰਵਰੀ
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਗੁਰਮਤਿ ਸਮਾਗਮ ਹੋਇਆ, ਜਿਸ ਵਿੱਚ ਬੀਬੀ ਗਗਨਦੀਪ ਕੌਰ ਤੇ ਬੀਬੀ ਹਰਸ਼ਰਨ ਕੌਰ ਦੇ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਭਾਈ ਰਜਿੰਦਰਪਾਲ ਸਿੰਘ ਖਾਲਸਾ ਨੇ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਦੇ ਪਾਠ ਅਤੇ ਭਾਈ ਗੁਰਦਾਸ ਜੀ ਗੁਰਮਤਿ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਅਤੇ ਭਾਈ ਬਲਵਿੰਦਰ ਸਿੰਘ ਨੇ ਰਲਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸੰਗਤੀ ਰੂਪ ਵਿੱਚ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਨੇ ਰਾਗੀ ਜਥਿਆਂ ਅਤੇ ਪ੍ਰਚਾਰਕਾਂ ਦਾ ਸਨਮਾਨ ਕੀਤਾ। ਇਸ ਮੌਕੇ ਜਨਰਲ ਸਕੱਤਰ ਅਵਤਾਰ ਸਿੰਘ, ਰਣਦੀਪ ਸਿੰਘ ਡਿੰਪਲ ਤੇ ਜਤਿੰਦਰ ਸਿੰਘ ਰੌਬਿਨ ਆਦਿ ਵੀ ਹਾਜ਼ਰ ਸਨ।