ਪੱਤਰ ਪੇ੍ਰਕ
ਰਾਏਕੋਟ, 16 ਮਾਰਚ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਦੇ ਤਹਿਤ ਵਧ ਰਹੀ ਮਹਿੰਗਾਈ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਨਿੱਜੀਕਰਨ ਦੇ ਰੋਸ ਵੱਜੋਂ ਅੱਜ ਸਥਾਨਕ ਐੱਸਡੀਐੱਮ ਦਫਤਰ ਰਾਏਕੋਟ ਵਿਖੇ ਕਿਰਤੀ ਕਿਸਾਨ ਯੂਨੀਅਨ, ਪੰਜਾਬ ਕਿਸਾਨ ਯੂਨੀਅਨ, ਕੁਲਹਿੰਦ ਕਿਸਾਨ ਸਭਾ (ਹਨਨਮੁੱਲਾ), ਕੁਲਹਿੰਦ ਕਿਸਾਨ ਸਭਾ (ਸਾਬਰ), ਜਮਹੂਰੀ ਕਿਸਾਨ ਸਭਾ, ਆਲ ਇੰਡੀਆ ਕਿਸਾਨ ਸਭਾ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਐੱਸਡੀਐੱਮ ਰਾਏਕੋਟ ਰਾਹੀਂ ਮੰਗ ਪੱਤਰ ਭੇਜਿਆ ਗਿਆ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ, ਸਾਧੂ ਸਿੰਘ, ਗੁਰਚਰਨ ਸਿੰਘ ਅੱਚਰਵਾਲ, ਪੰਜਾਬ ਕਿਸਾਨ ਯੂਨੀਅਨ ਦੇ ਜੱਥੇਬੰਦਕ ਸਕੱਤਰ ਡਾ. ਗੁਰਚਰਨ ਸਿੰਘ ਬੜਿੰਗ, ਕੁਲਹਿੰਦ ਕਿਸਾਨ ਸਭਾ (ਹਨਨਮੁੱਲਾ) ਫਕੀਰ ਚੰਦ ਦੱਧਾਹੂਰ, ਕੁਲਹਿੰਦ ਕਿਸਾਨ ਸਭਾ (ਸਾਬਰ) ਪ੍ਰਧਾਨ ਰਣਧੀਰ ਸਿੰਘ ਢੇਸੀ, ਕਾਮਰੇਡ ਸੁਰਿੰਦਰ ਸਿੰਘ, ਮਾ. ਮੁਖਤਿਆਰ ਸਿੰਘ, ਹਰਿੰਦਰਪਰੀਤ ਸਿੰਘ ਹਨੀ ਨੇ ਕੇਂਦਰ ਸਰਕਾਰ ਵੱਲੋਂ ਮੁਨਾਫੇ ਵਾਲੇ ਸਰਕਾਰੀ ਅਦਾਰਿਆਂ ਨੂੰ ਕੋਢੀਆਂ ਦੇ ਭਾਅ ਵੇਚਣ, ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਜ਼ਰੂਰੀ ਵਸਤਾਂ ਦੀਆਂ ਦਿਨ-ਬ-ਦਿਨ ਵਧ ਰਹੀਆਂ ਕੀਮਤਾਂ ਨੂੰ ਵਾਪਸ ਕਰਵਾਉਣ ਅਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਗਈ ਤੇ ਕਾਰਜਸਾਧਕ ਅਫਸਰ ਅਮਰਿੰਦਰ ਸਿੰਘ ਨੂੰ ਕਿਸਾਨਾਂ ਦੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਦਿੱਤਾ ਗਿਆ। ਉਕਤ ਆਗੂਆਂ ਨੇ 23 ਮਾਰਚ ਨੂੰ ਦਿੱਲੀ ਦੇ ਬਾਰਡਰਾਂ ਤੇ ਕਿਸਾਨਾਂ ਵੱਲੋਂ ਮਨਾਏ ਜਾ ਰਹੇ ਸ਼ਹੀਦੀ ਦਿਹਾੜੇ ਤੇ ਨੌਜਵਾਨਾਂ ਨੂੰ ਵੱਡੀ ਗਿਣਤੀ ’ਚ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਕਾਰਜ ਸੌਂਪਿਆ ਗਿਆ। ਇਸ ਮੌਕੇ ਅਮਰ ਸਿੰਘ, ਸ਼ਿਆਮ ਸਿੰਘ, ਸੇਵਾ ਸਿੰਘ, ਕਰਤਾਰ ਰਾਮ, ਹਰਨੇਕ ਸਿੰਘ, ਮਹਿੰਦਰ ਸਿੰਘ, ਬਲੌਰ ਸਿੰਘ, ਨਿਰਮਲ ਸਿੰਘ, ਮਲਕੀਤ ਸਿੰਘ ਆਦਿ ਹਾਜ਼ਰ ਸਨ।