ਨਿੱਜੀ ਪੱਤਰ ਪ੍ਰੇਰਕ
ਖੰਨਾ, 27 ਸਤੰਬਰ
ਇਥੋਂ ਦੇ ਪਾਵਰਕੌਮ ਦਫ਼ਤਰ ਵਿੱਚ ਅੱਜ ਬਿਜਲੀ ਖਪਤਕਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਚੀਫ਼ ਇੰਜਨੀਅਰ ਹਿੰਮਤ ਸਿੰਘ ਅਤੇ ਐਕਸੀਅਨ ਗੁਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਲੋਕਾਂ ਨੂੰ ਛੋਟੇ ਛੋਟੇ ਕੰਮਾਂ ਲਈ ਬਿਜਲੀ ਦਫ਼ਤਰ ਵਿਚ ਗੇੜੇ ਮਾਰ ਕੇ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਤੋਂ ਰਾਹਤ ਦੇਣ ਲਈ ਅੱਜ ਇੱਕਠ ਕਰਕੇ ਸਮੱਸਿਆਵਾਂ ਦਾ ਨਬਿੇੜਾ ਕੀਤਾ ਗਿਆ। ਇਸ ਮੌਕੇ 50 ਤੋਂ ਵਧੇਰੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਉਪਰੋਕਤ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਖ਼ਪਤਕਾਰ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਿੱਧੇ ਦਫ਼ਤਰ ਵਿਚ ਸੰਪਰਕ ਕਰਨ। ਉਨ੍ਹਾਂ ਲੋਕਾਂ ਨੂੰ ਬਕਾਇਆ ਰਹਿੰਦੇ ਬਿਜਲੀ ਬਿੱਲ ਜਲਦ ਜਮ੍ਹਾਂ ਕਰਵਾਉਣ ਲਈ ਕਿਹਾ ਤਾਂ ਜੋ ਨਿਰਵਿਘਨ ਬਿਜਲੀ ਸਪਲਾਈ ਚਾਲੂ ਰਹੇ। ਇਸ ਮੌਕੇ ਰਾਜਿੰਦਰ ਕੁਮਾਰ, ਰਾਜ ਗੋਇਲ, ਪ੍ਰੀਤਮ ਸਿੰਘ, ਕਰੈਨਲ ਸਿੰਘ ਆਦਿ ਨੇ ਵੀ ਆਪਣੇ ਵਿਚਾਰ ਰੱਖੇ।
ਕੈਪਸ਼ਨ : ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਅਧਿਕਾਰੀ।-ਫੋਟੋ : ਓਬਰਾਏ