ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਪੁਲੀਸ ਵੱਲੋਂ ਪਾਬੰਦੀਸ਼ੁਦਾ ਚੀਨੀ ਡੋਰ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲੀਸ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿੱਚ ਪਾਬੰਦੀਸ਼ੁਦਾ ਚੀਨੀ ਡੋਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਬੂਟਾ ਸਿੰਘ ਨੇ ਦੱਸਿਆ ਹੈ ਕਿ ਜਦੋਂ ਉਨ੍ਹਾਂ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਵਿਸ਼ਵਕਰਮਾ ਚੌਕ ਨੇੜੇ ਮੌਜੂਦ ਸੀ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਨਰੇਸ਼ ਕੁਮਾਰ ਵਾਸੀ ਸੇਵਕਪੁਰਾ ਕਲਸੀਆਂ ਵਾਲੀ ਗਲੀ ਗਿੱਲ ਰੋਡ ਆਪਣੀ ਬਿੱਲਾ ਜਨਰਲ ਸਟੋਰ ਮੁਨਿਆਰੀ ਦੁਕਾਨ ਦੀ ਆੜ ਹੇਠ ਪਾਬੰਦੀਸ਼ੁਦਾ ਚੀਨੀ ਡੋਰ ਵੇਚ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਤੁਰੰਤ ਕਾਰਵਾਈ ਕਰਕੇ ਦੁਕਾਨ ਦੇ ਉੱਪਰ ਬਣੇ ਰਿਹਾਇਸ਼ੀ ਕਮਰੇ ਵਿੱਚੋਂ 640 ਗੱਟੂ ਚੀਨੀ ਡੋਰ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਪੁਲੀਸ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕਰ ਰਹੀ ਹੈ।