ਲੁਧਿਆਣਾ: ਸ਼ਾਪਕੀਪਰ ਐਸੋਸੀਏਸ਼ਨ ਮਿਸਿੰਗ ਲਿੰਕ 2 ਦੁੱਗਰੀ 200 ਫੁਟ ਰੋਡ ਵੱਲੋਂ ਹਲਕਾ ਗਿੱਲ ਦੀਆਂ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦੇ ਸਨਮਾਨ ਵਿੱਚ ਇੱਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸਰਪੰਚਾਂ, ਪੰਚਾਂ ਅਤੇ ਇਲਾਕਾ ਨਿਵਾਸੀਆਂ ਨੇ ਵੀ ਸ਼ਮੂਲੀਅਤ ਕੀਤੀ। ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਮਪਾਲ ਸਿੰਘ ਸਲੂਜਾ ਦੀ ਅਗਵਾਈ ਵਿੱਚ ਸਲੂਜਾ ਨੇ ਕਿਹਾ ਕਿ ਲੋਕਾਂ ਨੇ ਨਵੇਂ ਬਣੇ ਸਰਪੰਚਾਂ ਤੇ ਪੰਚਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। -ਨਿੱਜੀ ਪੱਤਰ ਪ੍ਰੇਰਕ