ਖੰਨਾ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੇ ਤਹਿਸੀਲ ਕੰਪਲੈਕਸ ’ਚ ਪੰਜਾਬ ਨੰਬਰਦਾਰ ਯੂਨੀਅਨ ਦੇ ਮੈਂਬਰਾਂ ਦੀ ਇਕੱਤਰਤਾ ਭੁਪਿੰਦਰ ਸਿੰਘ ਹਰਿਓ ਦੀ ਅਗਵਾਈ ਹੇਠਾਂ ਹੋਈ। ਇਸ ਵਿਚ ਨੰਬਰਦਾਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਭੁਪਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਹੁਣ ਨੰਬਰਦਾਰਾਂ ਨੂੰ ਨਵੀਂ ਸਰਕਾਰ ਤੋਂ ਪੂਰੀਆਂ ਉਮੀਦਾਂ ਹਨ ਕਿ ਉਹ ਨੰਬਰਦਾਰਾਂ ਦੀਆਂ ਜਾਇਜ਼ ਰਹਿੰਦੀਆਂ ਮੰਗਾਂ ਨੂੰ ਜ਼ਰੂਰ ਪੂਰਾ ਕਰੇਗੀ। ਇਸ ਮੌਕੇ ਧਰਮਿੰਦਰ ਸਿੰਘ, ਬਲਵਿੰਦਰ ਸਿੰਘ, ਪਰਮਿੰਦਰ ਸਿੰਘ, ਬਲਵੰਤ ਸਿੰਘ, ਗੁਰਚਰਨ ਸਿੰਘ, ਜਰਨੈਲ ਸਿੰਘ, ਬਲਵੀਰ ਸਿੰਘ ਆਦਿ ਹਾਜ਼ਰ ਸਨ।