ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਜੁਲਾਈ
ਥਾਣਾ ਜਮਾਲਪੁਰ ਖੇਤਰ ਵਿੱਚ ਰਹਿਣ ਵਾਲੇ ਵਿਆਹੁਤਾ ਨੌਜਵਾਨ ਦੀ ਅੱਜ ਮੌਤ ਹੋ ਗਈ। ਮੂੰਡੀਆਂ ਖੁਰਦ ਵਾਸੀ ਗੁਰਮੇਲ ਸਿੰਘ ਨੇ ਦੱਸਿਆ ਹੈ ਕਿ ਉਸ ਦੇ ਪੁੱਤਰ ਗਿਆਨ ਸਿੰਘ (30 ਸਾਲ) ਦਾ ਵਿਆਹ 10 ਸਾਲ ਪਹਿਲਾਂ ਅਮਨਦੀਪ ਕੌਰ ਵਾਸੀ ਪਿੰਡ ਤੱਖਰ ਨਾਲ ਹੋਇਆ ਸੀ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਅਮਨਦੀਪ ਕੌਰ ਦੀ ਪਿੰਡ ਵਿੱਚ ਹੀ ਰਹਿੰਦੇ ਪਰਵਿੰਦਰ ਸਿੰਘ ਨਾਲ ਦੋਸਤੀ ਸੀ ਅਤੇ ਦੋਵੇਂ ਜਣੇੇ ਗਿਆਨ ਸਿੰਘ ਨੂੰ ਪ੍ਰੇਸ਼ਾਨ ਕਰਦੇ ਸਨ। ਇਸ ਤੋਂ ਦੁਖੀ ਹੋ ਕੇ ਗਿਆਨ ਨੇ 7 ਜੁਲਾਈ ਨੂੰ ਜ਼ਹਿਰੀਲੀ ਚੀਜ਼ ਖਾ ਲਈ। ਅੱਜ ਉਸ ਦੀ ਮੌਤ ਹੋ ਗਈ। ਏਐੱਸਆਈ ਕਿਸ਼ਨ ਲਾਲ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਅਮਨਦੀਪ ਕੌਰ ਅਤੇ ਪਰਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਦੋਹਾਂ ਦੀ ਭਾਲ ਕੀਤੀ ਜਾ ਰਹੀ ਹੈ।