ਨਿੱਜੀ ਪੱਤਰ ਪ੍ਰੇਰਕ
ਖੰਨਾ, 3 ਸਤੰਬਰ
ਤਰਨ ਤਾਰਨ ਦੇ ਚਰਚ ਵਿੱਚ ਬੀਤੇ ਦਿਨੀਂ ਵਾਪਰੀ ਘਨਟਾ ਮਗਰੋਂ ਪੁਲੀਸ ਨੇ ਸੂਬੇ ਭਰ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਇਸੇ ਤਹਿਤ ਏਡੀਜੀਪੀ ਅਮਰਦੀਪ ਸਿੰਘ ਰਾਏ ਨੇ ਮੰਦਰਾਂ, ਗੁਰਦੁਆਰਿਆਂ, ਮਸਜਿਦਾਂ ਤੇ ਚਰਚ ਆਦਿ ਦੇ ਪ੍ਰਬੰਧਕਾਂ ਨਾਲ ਗੱਲ ਕੀਤੀ ਤੇ ਸੰਗਤ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਧਾਰਮਿਕ ਅਸਥਾਨਾਂ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਤੇ ਵੀ ਧਾਰਮਿਕ ਸਥਾਨ ਨੂੰ ਕੋਈ ਵਿਅਕਤੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਨਾ ਕਰੇ। ਇਸ ਮੌਕੇ ਐੱਸਐੱਸਪੀ ਦਾਮਿਆ ਹਰੀਸ਼ ਕੁਮਾਰ ਓਮ ਪ੍ਰਕਾਸ਼ ਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ। ਏਡੀਜੀਪੀ ਨੇ ਖੰਨਾ ਦੇ ਗਿਰਜਾ ਘਰ, ਗੁਰਦੁਆਰਾ ਮੰਜੀ ਸਾਹਿਬ, ਮਸਜਿਦ ਖਟੀਕਾ ਮੁਹੱਲਾ ਤੇ ਦੋਰਾਹਾ ਦੇ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ ਦਾ ਜਾਇਜ਼ਾ ਲਿਆ।