ਪੱਤਰ ਪ੍ਰੇਰਕ
ਦੋਰਾਹਾ, 30 ਅਕਤੂਬਰ
ਕੇਂਦਰ ਸਰਕਾਰ ਵੱਲੋਂ ਰੋਜ਼ਾਨਾ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਦਿੱਤਾ ਅਤੇ ਨਿੱਤ ਵਰਤੋਂ ਦੀਆਂ ਵਸਤੂਆਂ ਆਮ ਵਿਅਕਤੀ ਦੇ ਵਸੋਂ ਬਾਹਰ ਹੁੰਦੀਆਂ ਜਾ ਰਹੀਆਂ ਹਨ।
ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਹਲਕਾ ਪਾਇਲ ਤੋਂ ਉਮੀਦਵਾਰ ਡਾ. ਜਸਪ੍ਰੀਤ ਸਿੰਘ ਅਤੇ ਗੁਰਦੀਪ ਸਿੰਘ ਬਾਵਾ ਨੇ ਅੱਜ ਇਥੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੀ ਜਨਤਾ ਤੇ ਲਗਾਤਾਰ ਵਿੱਤੀ ਬੋਝ ਪਾਉਂਦੀ ਜਾ ਰਹੀ ਹੈ ਅਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਪੈਟਰੋਲ-ਡੀਜ਼ਲ ਦੇ ਰੇਟ ਅਸਮਾਨੀ ਚੜ੍ਹ ਗਏ ਹਨ ਪਰ ਕਾਂਗਰਸ ਸਰਕਾਰ ਇਸ ਦਾ ਵਿਰੋਧ ਕਰਨ ਦੀ ਥਾਂ ਆਪਣੇ ਹੀ ਵਜ਼ੀਰਾਂ ਦੇ ਕਾਟੋ ਕਲੇਸ਼ ’ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਮੌਕੇ ਪੰਜਾਬ ਦੇ ਲੋਕ ਇਨ੍ਹਾਂ ਦੇ ਝੂਠੇ ਵਾਅਦਿਆਂ ਵਿਚ ਨਹੀਂ ਫਸਣਗੇ। ਇਸ ਮੌਕੇ ਰਘਵੀਰ ਸਿੰਘ ਸਹਾਰਨਮਾਜਰਾ, ਰਾਮ ਸਿੰਘ ਗੋਗੀ, ਰਣਜੀਤ ਸਿੰਘ ਆਦਿ ਹਾਜ਼ਰ ਸਨ।