ਪੱਤਰ ਪ੍ਰੇਰਕ
ਜਗਰਾਉਂ, 5 ਜੁਲਾਈ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਫੇਸਬੁੱਕ ਲਾਈਵ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਦੌਰਾਨ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੇ ਜਗਰਾਉਂ ਸਥਿਤ ਜੱਦੀ ਘਰ ਦੇ ਰੱਖ-ਰਖਾਵ ਵਈ ਵਚਨਬੱਧਤਾ ਦੁਹਰਾਈ ਹੈ।
ਜਾਣਕਾਰੀ ਅਨੁਸਾਰ ਬੀਤੇ ਦਿਨ ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਸ਼ਹਿਰ ਦੇ ਸਮਾਜ ਸੇਵੀ ਕਮਲਦੀਪ ਬਾਂਸਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਾਲਾ ਲਾਜਪੱਤ ਰਾਏ ਦੇ ਜੱਦੀ ਘਰ ਦੀ ਤਸਯੋਗ ਹਾਲਤ ਬਾਰੇ ਜਾਣੂ ਕਰਵਾਇਆ ਸੀ। ਇਸ ਦੌਰਾਨ ਕੈਪਟਨ ਨੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਨੂੰ ਮੌਕੇ ਦਾ ਜਾਇਜ਼ਾ ਲੈਣ ਦੀ ਹਦਾਇਤ ਕੀਤੀ ਹੈ।
ਇਸ ਮੌਕੇ ਕੈਪਟਨ ਨੇ ਦੱਸਿਆ ਕਿ ਉਹ ਪਹਿਲਾਂ ਲਾਲਾ ਲਾਜਪਤ ਰਾਏ ਦੇ ਘਰ ਦੇ ਦਰਸ਼ਨ ਕਰ ਚੁੱਕੇ ਹਨ ਪਰ ਉਹ ਇਸ ਘਰ ਦੀ ਮੌਜੂਦਾ ਹਾਲਤ ਤੋਂ ਅਨਜਾਣ ਹਨ। ਉਨ੍ਹਾਂ ਕਿਹਾ ਕਿ ਲਾਲਾ ਜੀ ਦੇ ਜੱਦੀ ਘਰ ਦੀ ਸਾਂਭ ਸੰਭਾਲ ਲਈ ਸਰਕਾਰ ਵੱਲੋਂ ਯਤਨ ਕੀਤੇ ਜਾਣਗੇ।