ਖੰਨਾ: ਪੁਲੀਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਰਵੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਐੱਸਪੀ (ਡੀ) ਅਮਨਦੀਪ ਸਿੰਘ ਬਰਾੜ ਅਤੇ ਡੀਐੱਸਪੀ ਹਰਦੀਪ ਸਿੰਘ ਚੀਮਾ ਦੀ ਅਗਵਾਈ ਹੇਠਾਂ ਅਦਾਲਤੀ ਅਹਾਤੇ ਦੇ ਬਾਹਰ ਬਣੀ ਕਾਰ ਪਾਰਕਿੰਗ ’ਚ ਖੜ੍ਹੇ ਸਕੂਟਰ, ਮੋਟਰਸਾਈਕਲਾਂ ਤੇ ਹੋਰ ਵਾਹਨਾਂ ਦੀ ਡਾਗ ਸੁਕਾਇਡ ਦੀ ਮਦਦ ਨਾਲ ਜਾਂਚ ਕੀਤੀ ਗਈ। ਸ੍ਰੀ ਚੀਮਾ ਨੇ ਕਿਹਾ ਕਿ ਇਸ ਜਾਂਚ ਦੌਰਾਨ ਪੁਲੀਸ ਨੂੰ ਕੋਈ ਵੀ ਸ਼ੱਕੀ ਲਾਵਾਰਸ ਸਾਮਾਨ ਨਹੀਂ ਮਿਲਿਆ। ਪੁਲੀਸ ਨੇ ਪਾਰਕਿੰਗ ’ਚ ਬਿਨਾਂ ਨੰਬਰ ਪਲੇਟਾਂ ਤੋਂ ਖੜ੍ਹੇ ਮੋਟਰਸਾਈਕਲ ਤੇ ਸਕੂਟਰਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਥਾਣਾ ਸਿਟੀ ਖੰਨਾ ਵਿੱਚ ਭੇਜ ਦਿੱਤਾ। ਇਸ ਮੌਕੇ ਐੱਸਐੱਚਓ ਸਬ ਇੰਸਪੈਕਟਰ ਨਛੱਤਰ ਸਿੰਘ, ਜਰਨੈਲ ਸਿੰਘ, ਚਰਨਜੀਤ ਸਿੰਘ, ਸਿਕੰਦਰ ਸਿੰਘ ਮਾਹਲ, ਕਸ਼ਮੀਰਾ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ