ਸਮਰਾਲਾ:
ਕੰਨਿਆ ਸਕੂਲ ਸਮਰਾਲਾ ਦੇ ਪ੍ਰਿੰਸੀਪਲ ਰਜਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੀਆਂ ਦੋ ਖਿਡਾਰਨਾਂ ਜੈਸਮੀਨ ਕੌਰ, ਜਸਕੀਰਤ ਕੌਰ ਨੇ ਪੰਜਾਬ ਸਕੂਲ ਖੇਡਾਂ ਵਿੱਚ ਸੂਬਾ ਪੱਧਰ ’ਤੇ ਕੁਸ਼ਤੀਆਂ (ਅੰਡਰ- 17) ਵਰਗ ਵਿੱਚ ਪਟਿਆਲਾ ਵਿੱਚ ਭਾਗ ਲੈਂਦਿਆਂ ਚਾਂਦੀ ਦੇ ਤਗ਼ਮੇ ਜਿੱਤ ਕੇ ਜਿੱਥੇ ਸਕੂਲ ਦਾ ਨਾਮ ਚਮਕਾਇਆ ਹੈ, ਉੱਥੇ ਆਪਣੇ ਮਾਪਿਆਂ ਦਾ ਨਾਂ ਵੀ ਉੱਚਾ ਕੀਤਾ ਹੈ। ਇਨ੍ਹਾਂ ਬੱਚਿਆਂ ਨੂੰ ਅੱਜ ਸਵੇਰ ਦੀ ਸਭਾ ਵਿੱਚ ਸਨਮਾਨਿਤ ਕਰਦਿਆਂ ਪ੍ਰਿੰਸੀਪਲ ਨੇ ਪੀਟੀਆਈ ਜਸਪਾਲ ਸਿੰਘ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ ਤੇ ਅੱਗੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। – ਪੱਤਰ ਪ੍ਰੇਰਕ