ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 16 ਮਈ
ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਅਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਹੈ ਕਿ ਆਮ ਲੋਕਾਂ ਨਾਲ ਹੋ ਰਹੇ ਧੱਕੇ ਨੂੰ ਰੋਕਣ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਹੀ ਲੋਕ ਇਨਸਾਫ਼ ਪਾਰਟੀ ਦਾ ਗਠਨ ਕੀਤਾ ਗਿਆ ਹੈ, ਜੋ ਕਿ ਲੋਕਾਂ ਦੇ ਕੰਮ ਬਿਨਾ ਭ੍ਰਿਸ਼ਟਾਚਾਰ ਦੇ ਕਰਵਾਉਣਾ ਆਪਣਾ ਫਰਜ਼ ਸਮਝਦੀ ਹੈ। ਉਹ ਅੱਜ ਵਾਰਡ ਪੱਧਰ ’ਤੇ ਪਾਰਟੀ ਦੇ ਇਸਤਰੀ ਵਿੰਗ ਦੀ ਮਜ਼ਬੂਤੀ ਲਈ ਵਾਰਡ ਨੰਬਰ 41 ਤੋਂ ਡਾ. ਜਸਪ੍ਰੀਤ ਕੌਰ ਕਲਸੀ ਨੂੰ ਪ੍ਰਧਾਨ ਨਿਯੁਕਤ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਇਸ ਮੌਕੇ ਇਸਤਰੀ ਵਿੰਗ ਪੰਜਾਬ ਦੀ ਪ੍ਰਧਾਨ ਸ਼ਸ਼ੀ ਮਲਹੋਤਰਾ ਵੀ ਮੌਜੂਦ ਸਨ। ਜਥੇਦਾਰ ਬੈਂਸ ਨੇ ਕਿਹਾ ਕਿ ਉਹ ਹਲਕਾ ਵਾਸੀਆ ਦੇ ਰਿਣੀ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਦੂਜੀ ਵਾਰ ਚੁਣ ਕੇ ਵਿਧਾਨ ਸਭਾ ਵਿਚ ਭੇਜਿਆ। ਇਸ ਮੌਕੇ ਵਾਰਡ ਪ੍ਰਧਾਨ ਡਾ: ਜਸਪ੍ਰੀਤ ਕੌਰ ਕਲਸੀ ਨੇ ਜਥੇਦਾਰ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਸ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ ਉਹ ਉਸ ਨੂੰ ਤਨਦੇਹੀ ਨਾਲ ਨਿਭਾਏਗੀ। ਇਸ ਮੌਕੇ ਅਮਰਜੀਤ ਕੌਰ, ਕਮਲਜੀਤ ਕੌਰ, ਚਰਨਜੀਤ ਕੌਰ, ਰਵਿੰਦਰ ਕਲਸੀ ਮੌਜੂਦ ਸਨ।