ਗੁਰਿੰਦਰ ਸਿੰਘ
ਲੁਧਿਆਣਾ, 7 ਜੂਨ
ਪੰਥਕ ਜਥੇਬੰਦੀਆਂ ਦੇ ਸਾਂਝੇ ਆਗੂ ਕਮਲਜੀਤ ਸਿੰਘ ਬਰਾੜ ਵੱਲੋਂ ਪਹਿਲਕਦਮੀ ਕਰਦਿਆਂ ਅੱਜ ਲੋਕ ਸਭਾ ਚੋਣਾਂ ਦੌਰਾਨ ਲੋਕਾਂ ਵੱਲੋਂ ਮਿਲੇ ਸਹਿਯੋਗ ਲਈ ਪਿੰਡ ਬੈਂਸ ਤੋਂ ਧੰਨਵਾਦੀ ਦੌਰਾ ਸ਼ੁਰੂ ਕੀਤਾ ਗਿਆ।
ਸ੍ਰੀ ਬਰਾੜ ਨੇ ਪਿੰਡ ਬੈਂਸ ਵਿੱਚ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਿੰਡ ਵਾਸੀਆਂ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪਾਈਆਂ ਹਨ। ਸ੍ਰੀ ਬਰਾੜ ਨੂੰ ਪਿੰਡ ਬੈਂਸ ਤੋਂ ਸਭ ਤੋਂ ਵੱਧ 240 ਵੋਟਾਂ ਹਾਸਲ ਹੋਈਆਂ ਹਨ। ਉਨ੍ਹਾਂ ਕਿਹਾ ਕਿ ਉਹ ਬੇਸ਼ੱਕ ਲੋਕ ਸਭਾ ਚੋਣਾਂ ਜਿੱਤ ਹਾਸਲ ਨਹੀਂ ਸਕੇ ਪਰ ਉਹ ਲੋਕਾਂ ਮਿਲੇ ਮਾਣ ਸਤਿਕਾਰ ਨੂੰ ਹਮੇਸ਼ਾਂ ਯਾਦ ਰੱਖਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਤੇ ਪੰਥ ਦੇ ਮਸਲੇ ਲੋਕ ਸਭਾ ਵਿੱਚ ਨਹੀਂ ਉਠਾ ਸਕਣਗੇ ਪਰ ਉਹ ਇਹ ਮਸਲੇ ਲੋਕ ਕਚਹਿਰੀ ਵਿੱਚ ਉਠਾ ਕੇ ਸਿਆਸੀ ਪਾਰਟੀਆਂ ਨੂੰ ਮਸਲਿਆਂ ਦੇ ਹੱਲ ਲਈ ਕਾਰਵਾਈ ਕਰਨ ਲਈ ਮਜਬੂਰ ਕਰਨਗੇ।