ਦਵਿੰਦਰ ਜੱਗੀ
ਪਾਇਲ, 13 ਅਗਸਤ
ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਕਾਂਗਰਸ ਪਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਭਾਰਤ ਭੂਸਣ ਆਸ਼ੂ, ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਵਿਧਾਇਕ ਲਖਵੀਰ ਸਿੰਘ ਲੱਖਾ ਵੀ ਪੁੱਜ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸ਼ਹੀਦੀ ਕਾਨਫਰੰਸ ਵਿੱਚ ਪਾਰਟੀ ਪਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਬਸਪਾ ਪਰਧਾਨ ਜਸਵੀਰ ਸਿੰਘ ਗੜੀ, ਸ਼ਰੋਮਣੀ ਕਮੇਟੀ ਮੈਂਬਰ ਦਵਿੰਦਰ ਸਿੰਘ ਖੱਟੜਾ, ਬੂਟਾ ਸਿੰਘ ਰਾਏਪੁਰ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਪੁੱਜ ਰਹੇ ਹਨ। ਇਸ ਸ਼ਹੀਦੀ ਸਮਾਗਮ ਵਿੱਚ ਸਯੁੰਕਤ ਅਕਾਲੀ ਦਲ ਵੱਲੋਂ ਸੁਖਦੇਵ ਸਿੰਘ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ, ਜਥੇ ਸੁਖਵੰਤ ਸਿੰਘ ਟਿੱਲੂ, ‘ਆਪ’ ਵਲੋਂ ਪਾਰਟੀ ਪਰਧਾਨ ਭਗਵੰਤ ਮਾਨ, ਪਰਭਾਰੀ ਜਰਨੈਲ ਸਿੰਘ, ਲੋਕ ਇਨਸਾਫ ਪਾਰਟੀ ਦੇ ਪਰਧਾਨ ਸਿਮਰਜੀਤ ਸਿੰਘ ਬੈਂਸ ਵੀ ਪੁੱਜ ਰਹੇ ਹਨ। ਇਸ ਮੌਕੇ ਬੀਕੇਯੂ ਰਾਜੇਵਾਲ ਦੇ ਆਗੂ ਤੇ ਸੀਪੀਐੱਮ ਆਗੂ ਵੀ ਪੁੱਜਣਗੇ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਤਿਆਰੀਆਂ ਦਾ ਜਾਇਜ਼ਾ
ਪਾਇਲ: ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਦੀ ਦਾਣਾ ਮੰਡੀ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਸਿਹਤ ਅਤੇ ਪਰਿਵਾਰ ਭਲਾਈ ਸ. ਬਲਬੀਰ ਸਿੰਘ ਸਿੱਧੂ, ਖੰਨਾ ਦੇ ਵਿਧਾਇਕ ਸ. ਗੁਰਕੀਰਤ ਸਿੰਘ ਕੋਟਲੀ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨਗੀਆਂ। ਵਧੀਕ ਡਿਪਟੀ ਕਮਿਸ਼ਨਰ ਖੰਨਾ ਸਕਤਰ ਸਿੰਘ ਬੱਲ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ।