ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 8 ਦਸੰਬਰ
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਦਫ਼ਤਰ ਵਿੱਚ ਗੱਲ ਕਰਦੇ ਹੋਏ ਕਿਹਾ ਕਿ ਚੋਣਾਂ ਦੌਰਾਨ ਪਾਰਟੀ ਦੀ ਜਿੱਤ ਹਾਰ ਨੌਜਵਾਨਾਂ ਦੇ ਹੱਥ ਵਿਚ ਹੁੰਦੀ ਹੈ। ਵਿਧਾਇਕ ਬੈਂਸ ਨੇ ਕੇਜਰੀਵਾਲ ਵੱਲੋਂ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦੀ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕਰਨਾ ਵੋਟਾਂ ਲੈਣ ਲਈ ਮਹਿਜ਼ ਡਰਾਮਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਕੇਜਰੀਵਾਲ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਸੀ ਕਿ ਚਿੱਟਾ ਵੇਚਣ ਦੇ ਕੇਸ ਵਿਚ ਜਿਨ੍ਹਾ ਸਿਆਸੀ ਆਗੂਆਂ ਦਾ ਹੱਥ ਹੈ, ਉਨ੍ਹਾਂ ਨੂੰ ਜੇਲ੍ਹ ਭੇਜਣਗੇ, ਪਰ ਫਿਰ ਮਾਫੀ ਮੰਗ ਲਈ ਸੀ। ਇਸ ਮੌਕੇ ’ਤੇ ਬੋਨੀ ਕੁਮਾਰ ਸੋਨੀ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਉਸ ਨੂੰ ਹਲਕਾ ਆਤਮ ਨਗਰ ਯੂਥ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।