ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਸਤੰਬਰ
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਦਾ ਦਿੱਲੀ ਦੇ ਮੁੱਖ ਮੰਤਰੀ ਵਜੋਂ ਦਿੱਤਾ ਗਿਆ ਅਸਤੀਫ਼ਾ ਭ੍ਰਿਸ਼ਟਾਚਾਰ ਦੇ ਦਾਗ ਨੂੰ ਛੁਪਾਉਣ ਦੀ ਸਾਜ਼ਿਸ਼ ਹੈ ਪਰ ਦਿੱਲੀ ਦੇ ਲੋਕ ਉਸਨੂੰ ਮੁਆਫ਼ ਨਹੀਂ ਕਰਨਗੇ ਅਤੇ ਦਿੱਲੀ ਵਿਧਾਨ ਸਭਾ ਚੋਣਾਂ ’ਚ ਹਰਾ ਕੇ ਇਸ ਸਾਜ਼ਿਸ਼ ਦਾ ਜਵਾਬ ਦੇਣਗੇ। ਉਨ੍ਹਾਂ ਅਸ਼ੋਕ ਨਗਰ ਵਿੱਚ ਭਾਜਪਾ ਵਰਕਰਾਂ ਦੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਤੀਜੀ ਮੋਦੀ ਸਰਕਾਰ ਦੇ ਸੌ ਦਿਨ ਦੇ ਕੰਮਾਂ ਦਾ ਲੇਖਾ ਜੋਖਾ ਵੀ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਦੇ ਅਸਤੀਫ਼ੇ ਨੇ ‘ਆਪ’ ਵਿੱਚ ਫੁੱਟ ਦੀ ਸ਼ੁਰੂਆਤ ਦਾ ਵੀ ਰਾਹ ਖੋਲ੍ਹ ਦਿੱਤਾ ਹੈ।