ਜੋਗਿੰਦਰ ਸਿੰਘ ਓਬਰਾਏ
ਖੰਨਾ, 29 ਦਸੰਬਰ
ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ 90ਵੇਂ ਦਿਨ ਵੀ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਲਗਾਤਾਰ ਜਾਰੀ ਹੈ। ਅੱਜ ਭੁੱਖ ਹੜਤਾਲ ਦੇ 42ਵੇਂ ਦਿਨ ਰਾਜਿੰਦਰ ਸਿੰਘ ਮਲਕਪੁਰ ਅਤੇ ਰਛਪਾਲ ਸਿੰਘ ਮਾਨ ਬੈਠੇ। ਇਸ ਮੌਕੇ ਗੁਰਦੀਪ ਸਿੰਘ ਭੱਟੀ ਤੇ ਕਸ਼ਮੀਰਾ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਕਾਰਨ ਇੱਕਲੇ ਕਿਸਾਨਾਂ ਨੂੰ ਨਹੀਂ ਬਲਕਿ ਦੇਸ਼ ਦੇ ਹਰ ਇਕ ਨਾਗਰਿਕ ਨੂੰ ਭਾਰੀ ਮਹਿੰਗਾਈ ਝੱਲਣੀ ਪਵੇਗੀ। ਇਸ ਮੌਕੇ ਹਰਮਿੰਦਰ ਸਿੰਘ, ਡਾ. ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਤੇਸ਼ਵਰ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ, ਜਸਬੀਰ ਸਿੰਘ, ਗੁਰਤਿੰਦਰ ਸਿੰਘ, ਕੁਲਵੰਤ ਸਿੰਘ, ਹਰਿਵੰਦਰ ਸਿੰਘ, ਸਤਿੰਦਰਪਾਲ ਸਿੰਘ, ਪਰਮਿੰਦਰ ਸਿੰਘ, ਬਲਜੀਤ ਸਿੰਘ, ਦਲਜੀਤ ਸਿੰਘ, ਗੁਰਬਚਨ ਸਿੰਘ, ਗੁਰਮੁੱਖ ਸਿੰਘ, ਜਸਵੀਰ ਸਿੰਘ, ਮੁਖਤਿਆਰ ਸਿੰਘ, ਗੁਰਦੀਪ ਸਿੰਘ, ਏਕਮਜੋਤ ਸਿੰਘ ਤੇ ਚਰਨ ਸਿੰਘ ਹਾਜ਼ਰ ਸਨ।