ਜੋਗਿੰਦਰ ਸਿੰਘ ਓਬਰਾਏ
ਖੰਨਾ, 3 ਨਵੰਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਸ਼ੁਰੂ ਕੀਤਾ ਸੰਘਰਸ਼ 400ਵੇਂ ਦਿਨ ਕਿਸਾਨ-ਮਜ਼ਦੂਰ ਸੰਘਰਸ਼ ਐਸੋਸ਼ੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਲਗਾਤਾਰ ਜਾਰੀ ਹੈ। ਇਸ ਮੌਕੇ ਦਲਜੀਤ ਸਿੰਘ ਸਵੈਚ, ਹਰਮਿੰਦਰ ਸਿੰਘ ਅਤੇ ਅਵਤਾਰ ਸਿੰਘ ਨੇ ਕਿਹਾ ਕਿ ਕਿਸਾਨ ਕਾਲੇ ਕਾਨੂੰਨਾਂ ਦਾ ਲੰਬੇ ਸਮੇਂ ਤੋਂ ਵਿਰੋਧ ਕਰ ਰਹੇ ਹਨ, ਜਿਸ ਖ਼ਿਲਾਫ਼ ਲਹਿਰ ਪੰਜਾਬ ਤੋਂ ਉੱਠੀ ਅਤੇ ਭਾਜਪਾ ਨੂੰ ਉੱਪ ਚੋਣਾਂ ਵਿਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦਾ ਹੰਕਾਰ ਤੋੜਨ ਲਈ ਦੇਸ਼ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਇਸ ਸੰਘਰਸ਼ ਨੂੰ ਇਸੇ ਤਰ੍ਹਾਂ ਜਾਰੀ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਰਛਪਾਲ ਸਿੰਘ, ਕਸ਼ਮੀਰਾ ਸਿੰਘ, ਤਰਲੋਚਨ ਸਿੰਘ, ਅਵਤਾਰ ਸਿੰਘ, ਗੁਰਦਿਆਲ ਸਿੰਘ, ਦਵਿੰਦਰ ਸਿੰਘ, ਮੋਹਨ ਸਿੰਘ, ਸ਼ੇਰ ਸਿੰਘ, ਕਰਨੈਲ ਸਿੰਘ, ਜ਼ੋਰਾ ਸਿੰਘ, ਦਰਸ਼ਨ ਸਿੰਘ, ਚਰਨਜੀਤ ਸਿੰਘ, ਸੁਖਵਿੰਦਰ ਸਿੰਘ, ਨਿਰਮਲ ਸਿੰਘ ਬੈਨੀਪਾਲ, ਬਲਜੀਤ ਸਿੰਘ, ਰਘਵੀਰ ਸਿੰਘ ਹਾਜ਼ਰ ਸਨ।