ਜੋਗਿੰਦਰ ਸਿੰਘ ਓਬਰਾਏ
ਖੰਨਾ, 7 ਮਈ
ਇਥੋਂ ਦੇ ਰੇਲਵੇ ਸਟੇਸ਼ਨ ’ਤੇ ਲੰਬੇ ਸਮੇਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ਾਂਤਮਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਨੇ ਸਰਕਾਰ ਵੱਲੋਂ ਪੰਜਾਬ ਵਿਚ ਲਾਈਆਂ ਪਾਬੰਦੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸਮੂਹ ਦੁਕਾਨਦਾਰਾਂ ਨੂੰ 8 ਮਈ ਨੂੰ ਆਪਣੇ ਹਰ ਤਰ੍ਹਾਂ ਦੇ ਕਾਰੋਬਾਰ ਖੋਲ੍ਹਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਤੇ ਵੱਖ ਵੱਖ ਕਿਸਾਨ ਜੱਥੇਬੰਦੀਆਂ ਬੇਲੋੜੇ ਲੌਕਡਾਊਨ ਖ਼ਿਲਾਫ਼ ਦੁਕਾਨਦਾਰਾਂ ਦਾ ਸਮਰਥਨ ਕਰਨਗੀਆਂ। ਇਸ ਮੌਕੇ ਕਸ਼ਮੀਰਾ ਸਿੰਘ, ਅਵਤਾਰ ਸਿੰਘ, ਦੀਦਾਰ ਸਿੰਘ, ਅਜਮੇਰ ਸਿੰਘ, ਗੌਰਵ ਕੁਮਾਰ, ਦਲਵਾਰਾ ਸਿੰਘ, ਜਗਰੂਪ ਸਿੰਘ, ਰਣਜੀਤ ਸਿੰਘ, ਦਵਿੰਦਰ ਸਿੰਘ, ਨਿੱਕਾ ਸਿੰਘ, ਕੁਲਵੰਤ ਸਿੰਘ, ਸੁੱਖੀ ਰਤਨਪਾਲੋਂ ਹਾਜ਼ਰ ਸਨ।