ਪੱਤਰ ਪ੍ਰੇਰਕ
ਸਮਰਾਲਾ, 11 ਸਤੰਬਰ
ਇਥੇ ਗੁਰਦੁਆਰਾ ਗੁਰੂ ਗੋਬਿੰਦ ਸਿੰਘ, ਚੰਡੀਗੜ੍ਹ ਰੋਡ ਸਮਰਾਲਾ ’ਤੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਬਲਬੀਰ ਸਿੰਘ ਪ੍ਰਧਾਨ ਖੀਰਨੀਆਂ ਨੇ ਆਪਣੇ ਸੰਬੋਧਨ ਵਿੱਚ ਪੰਜਾਬ ਦੇ ਕਿਸਾਨੀ ਮਸਲਿਆਂ ਸਬੰਧੀ ਵਿਚਾਰ ਚਰਚਾ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਬਿੱਕਰ ਸਿੰਘ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਗਊਆਂ ਅਤੇ ਬਲਦਾਂ ਵਿੱਚ ਲੰਪੀ ਸਕਿਨ ਬਿਮਾਰੀ ਨੇ ਪਸ਼ੂਆਂ ਦੇ ਦੁੱਧ ਦੇ ਸਿਰ ਤੇ ਆਪਣੀ ਰੋਜ਼ੀ ਰੋਟੀ ਤੋਰਨ ਵਾਲੇ ਕਿਸਾਨਾਂ, ਮਜ਼ਦੂਰਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ, ਹਜ਼ਾਰਾਂ ਦੀ ਗਿਣਤੀ ਵਿੱਚ ਗਊਆਂ ਮਰ ਚੁੱਕੀਆਂ, ਜਿਸ ਕਾਰਨ ਪੰਜਾਬ ਦੀ ਆਰਥਿਕਤਾ ਨੂੰ ਕਾਫੀ ਸੱਟ ਲੱਗੀ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੀ ਹਾਲਤ ਵਿੱਚ ਇਸ ਬਿਮਾਰੀ ਕਾਰਨ ਮਰੀਆਂ ਗਊਆਂ ਅਤੇ ਬਲਦਾਂ ਦੇ ਮਾਲਕਾਂ ਨੂੰ ਯੋਗ ਮੁਆਵਜ਼ੇ ਦਾ ਐਲਾਨ ਕਰੇ ਤਾਂ ਜੋ ਗਰੀਬ ਪਰਿਵਾਰ ਮੁੜ ਆਪਣਾ ਕਾਰੋਬਾਰ ਕਰ ਸਕਣ। ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਜਰਨੈਲ ਸਿੰਘ ਕਟਾਣਾ ਸਾਹਿਬ ਜ਼ਿਲ੍ਹਾ ਜਨਰਲ ਸਕੱਤਰ, ਜੀਵਨ ਸਿੰਘ ਮੱਲ ਮਾਜਰਾ ਸਕੱਤਰ, ਹਰਪ੍ਰੀਤ ਸਿੰਘ ਮੱਲ ਮਾਜਰਾ, ਜਸਵੀਰ ਸਿੰਘ ਪਵਾਤ, ਜਸਵਿੰਦਰ ਸਿੰਘ ਪਵਾਤ, ਅਵਤਾਰ ਸਿੰਘ ਅਜਲੌਦ, ਚਰਨ ਸਿੰਘ ਸਮਰਾਲਾ, ਕਰਮਜੀਤ ਸਿੰਘ ਕੋਟਲਾ ਸਮਸ਼ਪੁਰ, ਅਮਰੀਕ ਸਿੰਘ ਮੁਸ਼ਕਾਬਾਦ, ਦਰਸ਼ਨ ਸਿੰਘ ਮੁਸ਼ਕਾਬਾਦ ਆਦਿ ਹਾਜ਼ਰ ਸਨ।