ਮਾਛੀਵਾੜਾ (ਪੱਤਰ ਪ੍ਰੇਰਕ):
ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੁੰਗਾਰਾ ਮਿਲਿਆ ਜਦੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਕੂੰਮਕਲਾਂ ਪਿੰਡ ਦੇ ਕਈ ਪਰਿਵਾਰ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਨੇ ਕਿਹਾ ਕਿ ਹਰੇਕ ਵਰਗ ਦਾ ਆਮ ਆਦਮੀ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਵਿਚ ‘ਆਪ’ ਦੇ ਹੱਕ ਵਿਚ ਲਹਿਰ ਚੱਲ ਰਹੀ ਹੈ ਅਤੇ ਇੱਥੋਂ ਸਾਰੇ ਪਾਰਟੀ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ। ਉਨ੍ਹਾਂ ਕਿਹਾ ਕਿ ‘ਆਪ’ ਵਿਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਤੇ ਵਰਕਰਾਂ ਦਾ ਉਹ ਸਵਾਗਤ ਕਰਦੇ ਹਨ। ਇਸ ਮੌਕੇ ‘ਆਪ’ ਵਿਚ ਸ਼ਾਮਲ ਹੋਣ ਵਾਲੇ ਹਨੀ ਗਰੇਵਾਲ, ਸੁਰਜੀਤ ਗਿੱਲ, ਰਾਜਵਿੰਦਰ ਹੁੰਦਲ, ਨਵਜੋਤ ਗਰੇਵਾਲ, ਜਿੰਮੀ ਘੁਡਾਣੀ, ਸਾਬੀ ਪੰਜੇਟਾ, ਗਗਨ ਬਲੀਏਵਾਲ, ਕੁਲਵਿੰਦਰ ਸੰਧਰ ਸ਼ਾਮਲ ਸਨ।