ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 15 ਜੂਨ
ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿੱਚ ਆਨਲਾਈਨ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਪ੍ਰਿੰਸੀਪਲ ਡਾ. ਰਾਜਵਿੰਦਰ ਕੌਰ ਹੁੰਦਲ ਦੀ ਅਗਵਾਈ ਹੇਠ ਸਭ ਤੋਂ ਪਹਿਲਾਂ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਸੰਸਥਾ ਦੇ ਪੂਜਨੀਕ ਬਾਨੀਆਂ ਨੂੰ ਸਿਜਦਾ ਕੀਤਾ ਗਿਆ। ਇਸ ਮੌਕੇ ਮਾਪਿਆਂ ਤੋਂ ਕਾਲਜ ਦੇ ਵਿਕਾਸ ਸਬੰਧੀ ਉਨ੍ਹਾਂ ਦੇ ਨਿੱਜੀ ਸੁਝਾਵਾਂ ਦੀ ਮੰਗ ਕੀਤੀ। ਮਾਪਿਆਂ ਵੱਲੋਂ ਕਾਲਜ ’ਚ ਆਪਣੀਆਂ ਬੱਚੀਆਂ ਨੂੰ ਘਰ ਵਰਗੀ ਸੁਰੱਖਿਆ ਮਿਲਣ ਕਰਕੇ ਉਨ੍ਹਾਂ ਭਵਿੱਖ ’ਚ ਆਈਏਐੱਸ ਅਤੇ ਪੀਪੀਐੱਸ ਦੇ ਇਮਤਿਹਾਨ ਦੀਆਂ ਕੋਚਿੰਗ ਕਲਾਸਾਂ ਸ਼ੁਰੂ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਗਿਆ। ਕੰਪਿਊਟਰ ਵਿਭਾਗ ਦੇ ਪ੍ਰੋ. ਨਵਜੋਤ ਜੋਤੀ ਅਤੇ ਪ੍ਰੋ. ਰਮਨਪ੍ਰੀਤ ਕੌਰ ਨੇ ਕਾਲਜ ਦੀਆਂ ਗਤੀਵਿਧੀਆਂ ਨੂੰ ਪੀਪੀਟੀ ਰਾਹੀਂ ਪ੍ਰਦਰਸ਼ਿਤ ਕੀਤਾ। ਅਖੀਰ ’ਚ ਜੀਵ ਵਿਗਿਆਨ ਵਿਭਾਗ ਦੇ ਮੁਖੀ ਡਾ. ਇਕਬਾਲਜੀਤ ਕੌਰ ਗਰੇਵਾਲ ਨੇ ਕਾਲਜ ਦੇ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥਣਾਂ ਦੇ ਮਾਪਿਆਂ ਦਾ ਧੰਨਵਾਦ ਪ੍ਰਗਟ ਕੀਤਾ। ਪ੍ਰਬੰਧਕੀ ਕਮੇਟੀ ਦੇ ਡਾ. ਇਕਬਾਲਜੀਤ ਕੌਰ, ਪ੍ਰੋ. ਗਗਨਦੀਪ ਧਾਰਨੀ, ਪ੍ਰੋ. ਇੰਦਰਜੀਤ ਕੌਰ ਅਤੇ ਹੋਰਨਾਂ ਦੇ ਸਹਿਯੋਗ ਨਾਲ ਸਮਾਗਮ ਸਫਲਤਾ ਪੂਰਕ ਸੰਪੰਨ ਹੋਇਆ। ਗੂਗਲ ਮੀਟ ’ਤੇ ਆਯੋਜਿਤ ਇਸ ਪ੍ਰੋਗਰਾਮ ’ਚ ਕੁੱਲ 70 ਭਾਗੀਦਾਰਾਂ ਨੇ ਹਿੱਸਾ ਲਿਆ।