ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 1 ਸਤੰਬਰ
ਸਿੱਖ ਸਟੂਡੈਂਟਸ ਫ਼ੈਡਰੇਸ਼ਨ ਨੇ ਮੰਗ ਕੀਤੀ ਹੈ ਕਿ ਜੂਨ 1984 ਘੱਲੂਘਾਰੇ ਦੀਆਂ ਨਿਸ਼ਾਨੀਆਂ ਸੰਭਾਲਣ ਦਾ ਕਾਰਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੱਖ ਏਜੰਡੇ ’ਤੇ ਲਿਆਵੇ। ਇਥੇ ਫ਼ੈਡਰੇਸ਼ਨ ਦੀ ਹੋਈ ਮੀਟਿੰਗ ’ਚ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਘੱਲੂਘਾਰੇ ਸਮੇਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ’ਤੇ ਹਮਲੇ ਮਗਰੋਂ ਬਚੀਆਂ ਨਿਸ਼ਾਨੀਆਂ ਸੰਭਾਲਣਾ ਸਾਡਾ ਕੌਮੀ ਫ਼ਰਜ਼ ਹੈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਦੀ ਜ਼ਿੰਮੇਵਾਰ ਸ਼੍ਰੋਮਣੀ ਕਮੇਟੀ ਇਸ ਕਾਰਜ ਨੂੰ ਆਪਣੇ ਮੁੱਖ ਏਜੰਡੇ ’ਤੇ ਲਿਆਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਫੈਡਰੇਸ਼ਨ ਦਾ ਵਫ਼ਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸਿੱਖ ਦੀ ਰਾਜਨੀਤਕ ਜਮਾਤ ਦੇ ਮੁਖੀਆਂ ਨੂੰ ਮਿਲ ਕੇ ਮੰਗ-ਪੱਤਰ ਦੇਵੇਗਾ। ਮੀਟਿੰਗ ’ਚ ਭਾਈ ਗੁਰਬਖਸ਼ ਸਿੰਘ ਖਾਲਸਾ, ਪਰਮਜੀਤ ਸਿੰਘ ਧਰਮਸਿੰਘ ਵਾਲਾ, ਹਿੰਮਤ ਸਿੰਘ ਰਾਜਾ, ਮੋਹਣ ਸਿੰਘ, ਦਰਸ਼ਨ ਸਿੰਘ, ਗੁਰਬਖਸ਼ ਸਿੰਘ ਸੇਖੋਂ, ਸਰਦੂਲ ਸਿੰਘ, ਜਸਵਿੰਦਰ ਸਿੰਘ, ਬੇਅੰਤ ਸਿੰਘ ਤੇ ਹਰਦੀਪ ਸਿੰਘ ਹਾਜ਼ਰ ਸਨ।