ਲੁਧਿਆਣਾ: ਸ੍ਰੀ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਤੇ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਕਰਵਾਉਣ ਲਈ ਭਾਈ ਗੁਰਦਾਸ ਗੁਰਮਤਿ ਮਿਸ਼ਨਰੀ ਕਾਲਜ ਵਿੱਚ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿੱਚ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਿਤਪਾਲ ਸਿੰਘ ਨੇ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ 400ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਗੁਰਮਤਿ ਸਮਾਗਮ, ਨਗਰ ਕੀਰਤਨ ਅਤੇ ਸੰਗਤ ਨੂੰ ਧਾਰਮਿਕ ਯਾਤਰਾਵਾਂ ਕਰਵਾਉਣ ਦੇ ਪ੍ਰੋਗਰਾਮ ਉਲੀਕੇ ਗਏ ਹਨ। ਮੀਟਿੰਗ ’ਚ ਹਰਭਜਨ ਸਿੰਘ ਡੰਗ, ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ, ਮਦਨ ਲਾਲ ਬੱਗਾ, ਇੰਦਰਜੀਤ ਸਿੰਘ ਮੱਕੜ, ਪ੍ਰਹਿਲਾਦ ਸਿੰਘ ਢੱਲ, ਹਰਪ੍ਰੀਤ ਸਿੰਘ ਬੇਦੀ, ਗੁਰਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ ਬੱਬਲ, ਅਮਰਜੀਤ ਸਿੰਘ, ਹਰਜੋਤ ਸਿੰਘ ਹੈਰੀ ਆਦਿ ਹਾਜ਼ਰ ਸਨ।
-ਨਿੱਜੀ ਪੱਤਰ ਪ੍ਰੇਰਕ