ਖੰਨਾ: ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਵਿਸ਼ਵਕਰਮਾ ਜੀ ਦੀ 62ਵਾਂ ਸਾਲਾਨਾ ਉਤਸਵ 5 ਨਵੰਬਰ ਨੂੰ ਨਵੀਂ ਆਬਾਦੀ ਸਥਿਤ ਸ੍ਰੀ ਵਿਸ਼ਵਕਰਮਾ ਮੰਦਰ ਵਿੱਚ ਮਨਾਇਆ ਜਾਵੇਗਾ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੌਰਾਨ ਪ੍ਰਧਾਨ ਦਵਿੰਦਰ ਸਿੰਘ ਸੋਹਲ ਨੇ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ। ਇਸ ਮੌਕੇ ਜਨਰਲ ਸਕੱਤਰ ਨਰਿੰਦਰ ਮਾਨ ਨੇ ਦੱਸਿਆ ਕਿ ਸਮਾਗਮ ਦੌਰਾਨ ਤੜਕੇ ਮੂਰਤੀ ਇਸ਼ਨਾਨ ਉਪਰੰਤ ਹਵਨਯੱਗ ਰਾਜਿੰਦਰ ਸਿੰਘ ਸੋਹਲ ਅਤੇ ਪੁਰਨ ਅਹੂਤੀ ਦੀ ਰਸਮ ਸਾਬਕਾ ਕੌਂਸਲਰ ਰਾਜਿੰਦਰ ਸਿੰਘ ਜੀਤ ਅਦਾ ਕਰਨਗੇ। -ਨਿੱਜੀ ਪੱਤਰ ਪ੍ਰੇਰਕ