ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਅਗਸਤ
ਭਾਈ ਘਨ੍ਹੱਈਆ ਮਿਸ਼ਨ ਸੇਵਾ ਸੁਸਾਇਟੀ ਦੀ ਮੀਟਿੰਗ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜਥੇਬੰਦੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਮਹਿਕਪ੍ਰੀਤ ਸਿੰਘ ਨੂੰ ਸੁਸਾਇਟੀ ਦੀ ਲੁਧਿਆਣਾ ਸ਼ਹਿਰੀ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਜਥੇਦਾਰ ਨਿਮਾਣਾ ਨੇ ਮਹਿਕਪ੍ਰੀਤ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਕੋਵਿਡ-19 ਦੌਰਾਨ ਸਮਾਜ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਬਦਲੇ ਉਸ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਲਕਸ਼ਮਣ ਸਿੰਘ ਖਾਲਸਾ ਨੂੰ ਸੂਬਾਈ ਇਕਾਈ ਵਿੱਚ ਸ਼ਾਮਲ ਕੀਤਾ ਜਾਵੇਗਾ।