ਨਿੱਜੀ ਪੱਤਰ ਪ੍ਰੇਰਕ
ਖੰਨਾ, 30 ਮਾਰਚ
ਇੱਥੋਂ ਨੇੜਲੇ ਪਿੰਡ ਮਾਨੂੰਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਗੁਰਪ੍ਰੀਤ ਸਿੰਘ ਨੇ ਸਕੂਲ ਦੀਆਂ ਪ੍ਰਾਪਤੀਆਂ ਤੇ ਕੈਂਪਸ ਮੈਨੇਜਰ ਕੈਪਟਨ ਹਰਜਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਰਿਪੋਰਟ ਪੜ੍ਹੀ। ਸਕੂਲ ਮੁਖੀ ਸੁਰਿੰਦਰ ਸਿੰਘ ਨੇ ਅਕਾਦਮਿਕ ਅਤੇ ਸਹਿ-ਵਿਦਿਅਕ ਮੁਕਾਬਲਿਆਂ ਤੇ ਸਕੂਲ ਵੱਲੋਂ ਵਿਕਾਸ ਲਈ ਪੁੱਟੇ ਕਾਰਜਾਂ ਦਾ ਉਲੇਖ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ’ਚ ਪੰਜਾਬ ਸਰਕਾਰ ਰਿਟਾਇਰਮੈਟਾਂ ਤੇ ਬਦਲੀਆਂ ਕਾਰਨ ਖਾਲੀ ਪਈਆਂ ਪੋਸਟਾਂ ਦੀ ਭਰਪਾਈ ਕਰੇਗੀ। ਇਸ ਦੌਰਾਨ ਵੱਖ ਵੱਖ ਕਲਾਸਾਂ ਦੇ ਸਾਲਾਨਾ ਇਮਤਿਹਾਨ ’ਚੋਂ ਪਹਿਲੇ ਤਿੰਨ ਸਥਾਨਾਂ ’ਤੇ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਭੰਗੜਾ, ਗਿੱਧਾ ਪਾਇਆ। ਮੰਚ ਸੰਚਾਲਨ ਦੀ ਭੂਮਿਕਾ ਡਾ. ਦੀਪਤੀ ਸੇਠੀ ਅਤੇ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਨਿਭਾਈ। ਸਰਪੰਚ ਧਰਵੀਰ ਸਿੰਘ, ਕੁਲਦੀਪ ਸਿੰਘ, ਜਗਤਾਰ ਸਿੰਘ ਸੇਖੋਂ ਅਤੇ ਕੁਲਵੰਤ ਸਿੰਘ ਨੇ ਜੇਤੂਆਂ ਨੂੰ ਵਧਾਈ ਦਿੱਤੀ। ਇਸ ਮੌਕੇ ਗੁਰਜੀਤ ਸਿੰਘ, ਨਿਰਮਲ ਸਿੰਘ, ਜਸਵਿੰਦਰ ਸਿੰਘ ਸੋਨੀ, ਕੁਲਦੀਪ ਸਿੰਘ, ਭਰਪੂਰ ਸਿੰਘ, ਸੁਖਵਿੰਦਰ ਸਿੰਘ, ਰਿਪਨ ਬਾਲਾ, ਸਵਿੰਦਰ ਕੌਰ, ਕਾਂਤਾ ਰਾਣੀ, ਸ਼ਿਪਾ ਰਾਣੀ, ਭੁਪਿੰਦਰ ਸਿੰਘ, ਪਰਮਜੀਤ ਕੌਰ, ਰੁਪਿੰਦਰ ਕੌਰ, ਗਗਨਦੀਪ ਸਿੰਘ, ਜਸਵੀਰ ਕੌਰ, ਲਖਵੀਰ ਕੌਰ ਆਦਿ ਹਾਜ਼ਰ ਸਨ।