ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 9 ਅਪਰੈਲ
ਹਲਕਾ ਲੁਧਿਆਣਾ ਉਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਅੱਜ ਵਾਰਡ ਨੰਬਰ-91 ਵਿੱਚ ਰਾਸ਼ਟਰੀ ਬਾਲ ਵਿੱਦਿਆ ਮੰਦਰ ਵਾਲੀਆਂ ਗਲੀਆਂ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ। ਵਿਧਾਇਕ ਬੱਗਾ ਨੇ ਦੱਸਿਆ ਕਿ ਇਸ ਪ੍ਰਾਜੈਕਟ ’ਤੇ ਕਰੀਬ 38.20 ਲੱਖ ਰੁਪਏ ਦੀ ਲਾਗਤ ਆਵੇਗੀ।
ਉਦਘਾਟਨ ਮੌਕੇ ਉਨ੍ਹਾਂ ਨਾਲ ਇਲਾਕਾ ਕੌਂਸਲਰ ਬਲਜਿੰਦਰ ਸੰਧੂ, ਨਗਰ ਨਿਗਮ ਦੇ ਐਕਸੀਅਨ ਸੰਜੀਵ ਸ਼ਰਮਾ, ਜੇਈ ਅੰਕੁਸ਼ ਸ਼ਰਮਾ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਇਲਾਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਉਨ੍ਹਾਂ ਨੇ ਆਮ ਆਦਮੀ ਪਾਰਟੀ ’ਤੇ ਵਿਸ਼ਵਾਸ ਕੀਤਾ ਹੈ ਅਤੇ ਹੁਣ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਨ੍ਹਾਂ ਦਾ ਇਲਾਕਾ ਸਿਹਤ, ਸਿੱਖਿਆ ਤੇ ਵਿਕਾਸ ਪੱਖੋਂ ਬੁਲੰਦੀਆਂ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਉਹ ਅਣਥੱਕ ਮਿਹਨਤ ਨਾਲ ਆਉਣ ਵਾਲੇ ਸਮੇਂ ਵਿੱਚ ਲੁਧਿਆਣਾ ਸ਼ਹਿਰ ਅਤੇ ਹਲਕੇ ਦੇ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਲੋਕਾਂ ਦੀਆਂ ਆਸਾਂ ’ਤੇ ਪੂਰਾ ਉਤਰਨਗੇ। ਇਸ ਮੌਕੇ ਹੋਰਾਂ ਤੋਂ ਇਲਾਵਾ ਅਮਨ ਬੱਗਾ, ਗੌਰਵ ਬੱਗਾ, ਪੁਸ਼ਪਿੰਦਰ ਭਨੌਟ, ਸੰਨੀ ਭਨੋਟ, ਬਨਵਾਰੀ ਲਾਲ, ਸੋਨੂੰ ਮਲਿਕ ਆਦਿ ਮੌਜੂਦ ਸਨ।