ਜੋਗਿੰਦਰ ਸਿੰਘ ਓਬਰਾਏ
ਖੰਨਾ, 1 ਜਨਵਰੀ
ਇਥੋਂ ਦੇ ਕਿਸ਼ੋਰੀ ਲਾਲ ਜੇਠੀ ਗੌਰਮਿੰਟ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਅੱਜ ਨਵੇਂ ਆਰੰਭ ਕੀਤੇ ਬਾਕਸਿੰਗ ਸੈਂਟਰ ਦਾ ਨਿਰੀਖਣ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵੱਲੋਂ ਕੀਤਾ ਗਿਆ। ਇਸ ਦੌਰਾਨ ਬਾਕਸਿੰਗ ਖਿਡਾਰੀਆਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ। ਵਿਧਾਇਕ ਕੋਟਲੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਅੰਦਰ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਖੇਡ ਮੰਤਰੀ ਨੂੰ ਮਿਲ ਕੇ ਇਸ ਸੈਂਟਰ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਬਾਕਸਿੰਗ ਦੇ ਜ਼ਿਲ੍ਹਾ ਕੋਚ ਦੀਪਕ ਕੁਮਾਰ ਨੇ ਖਿਡਾਰੀਆਂ ਦੀ ਸਹੂਲਤ ਲਈ ਰਿੰਗ ਦੀ ਮੰਗ ਕੀਤੀ, ਜਿਸ ’ਤੇ ਵਿਧਾਇਕ ਕੋਟਲੀ ਨੇ ਭਰੋਸਾ ਦਿਵਾਇਆ ਕਿ ਉਹ ਜਲਦ ਹੀ ਇਹ ਸਹੂਲਤ ਮੁਹੱਈਆ ਕਰਵਾਉਣ ਦਾ ਯਤਨ ਕਰਨਗੇ। ਵਿਧਾਇਕ ਵੱਲੋਂ ਸਕੂਲ ’ਚ 17 ਲੱਖ 88 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਤਿੰਨ ਕਮਰਿਆਂ ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸਤੀਸ਼ ਕੁਮਾਰ ਦੂਆ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਵਿਕਾਸ ਮਹਿਤਾ, ਜਤਿੰਦਰ ਪਾਠਕ, ਅਮਿਤ ਤਿਵਾੜੀ, ਅਨਿਲ ਸ਼ੁਕਲਾ, ਗੁਰਦੀਪ ਸਿੰਘ ਦੀਪੀ, ਐਡਵੋਕੇਟ ਕੁਲਵਿੰਦਰ ਸਿੰਘ, ਲੈਕਚਰਾਰ ਅਜੀਤ ਖੰਨਾ, ਅਨੀਤਾ ਰਾਣੀ, ਰਾਜਿੰਦਰ ਕੌਰ, ਗੁਰਜੀਤ ਕੌਰ, ਕਰਨਬੀਰ ਸਿੰਘ, ਜਸਵਿੰਦਰ ਕੁਮਾਰ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।