ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਅਕਤੂਬਰ
ਹਲਕਾ ਪੱਛਮੀ ਦੇ ਅਕਾਲੀ ਵਰਕਰਾਂ ਦੀ ਹੋਈ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਆਬਜ਼ਰਵਰ ਐਨਕੇ ਸ਼ਰਮਾ ਨੇ ਅਕਾਲੀ ਵਰਕਰਾਂ ਨੂੰ ਨਗਰ ਨਿਗਮ ਚੋਣਾਂ ਲਈ ਕਮਰਕੱਸੇ ਕਰਕੇ ਮੈਦਾਨ ਵਿੱਚ ਨਿੱਤਰਣ ਦੀ ਅਪੀਲ ਕੀਤੀ ਹੈ। ਉਹ ਨਗਰ ਨਿਗਮ ਚੋਣਾਂ ਸਬੰਧੀ ਹਲਕਾ ਪੱਛਮੀ ਦੇ ਵਰਕਰਾਂ ਦੀ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਘਰ ਹੋਈ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੈ। ਉਨਾਂ ਵਰਕਰਾਂ ਨੂੰ ਕਿਹਾ ਕਿ ਉਹ ਸਰਕਾਰ ਦੇ ਝੂਠ ਦਾ ਪੁਲੰਦਾ ਜਨਤਾ ਵਿੱਚ ਖੋਲ੍ਹਣ ਲਈ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰਨ ਤਾਂ ਜੋ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਇਆ ਜਾ ਸਕੇ। ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਅਕਾਲੀ ਦਲ ਪ੍ਰਤੀ ਵਫ਼ਾਦਾਰ ਵਰਕਰਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇਗਾ। ਮੀਟਿੰਗ ਵਿੱਚ ਸ਼ਹਿਰੀ ਇਕਾਈ ਦੇ ਪ੍ਰਧਾਨ ਹਰਭਜਨ ਸਿੰਘ ਡੰਗ, ਗੁਰਦੀਪ ਸਿੰਘ ਲੀਲ, ਡਾ: ਰਿਤੇਸ਼ੲਇੰਦਰ ਸਿੰਘ ਗਰੇਵਾਲ, ਸੰਦੀਪ ਖੋਸਾ, ਤਰਨਜੀਤ ਸਿੰਘ ਨਿਮਾਣਾ, ਰੁਪਿੰਦਰ ਸਿੰਘ ਸੰਧੂ, ਤੁਸ਼ਾਰ ਸਿੰਘ ਅਤੇ ਬਲਦੇਵ ਸਿੰਘ ਗਰੇਵਾਲ ਹਾਜ਼ਰ ਸਨ।