ਪੱਤਰ ਪ੍ਰੇਰਕ
ਮਾਛੀਵਾੜਾ, 27 ਜੁਲਾਈ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ‘ਪਾਣੀ ਬਚਾਓ-ਪੰਜਾਬ ਬਚਾਓ’ ਮੁਹਿੰਮ ਤਹਿਤ 5 ਅਗਸਤ ਨੂੰ ਚੰਡੀਗੜ੍ਹ ਵਿੱਚ ਦਿੱਤੇ ਜਾ ਰਹੇ ਧਰਨੇ ਸਬੰਧੀ ਲਾਮਬੰਦੀ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ ਮਾਛੀਵਾੜਾ ਵਿੱਚ ਮੀਟਿੰਗ ਕੀਤੀ ਗਈ। ਸੁਖਵਿੰਦਰ ਸਿੰਘ ਭੱਟੀਆਂ ਤੇ ਜਥੇਦਾਰ ਮਨਮੋਹਣ ਸਿੰਘ ਖੇੜਾ ਨੇ ਦੱਸਿਆ ਕਿ 5 ਅਗਸਤ ਨੂੰ ਕਿਸਾਨ ਚੰਡੀਗੜ੍ਹ ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿੱਚ ਇਕੱਤਰ ਹੋ ਕੇ ਪੰਜਾਬ ਦੀ ਰਾਜਧਾਨੀ ਵੱਲ ਰਵਾਨਾ ਹੋਣਗੇ। ਉਨ੍ਹਾਂ ਦੱਸਿਆ ਕਿ ਸਾਡੀਆਂ ਸਰਕਾਰਾਂ ਪਾਣੀ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਗੰਭੀਰ ਨਹੀਂ ਹਨ। ਇਸ ਲਈ ਉਨ੍ਹਾਂ ਨੂੰ ਜਗਾਉਣ ਦੀ ਜ਼ਰੂਰਤ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਧਰਨੇ ਦੀਆਂ ਤਿਆਰੀਆਂ ਸਬੰਧੀ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਲਾਮਬੰਦ ਕਰ ਕੇ ਚੰਡੀਗੜ੍ਹ ਧਰਨੇ ਵਿੱਚ ਸ਼ਮੂਲੀਅਤ ਕਰਵਾਈ ਜਾਵੇਗੀ ਤਾਂ ਜੋ ਸਰਕਾਰ ਇਨ੍ਹਾਂ ਮਸਲਿਆਂ ਪ੍ਰਤੀ ਗੰਭੀਰ ਹੋ ਸਕੇ।
ਇਸ ਮੌਕੇ ਕਰਮਜੀਤ ਸਿੰਘ ਅਡਿਆਣਾ, ਮਨਰਾਜ ਸਿੰਘ ਲੁਬਾਣਗੜ੍ਹ, ਅਵਤਾਰ ਸਿੰਘ ਸ਼ੇਰੀਆਂ, ਜੁਗਰਾਜ ਸਿੰਘ, ਪਰਮਜੀਤ ਸਿੰਘ ਚੀਮਾ, ਕੁਲਵਿੰਦਰ ਸਿੰਘ ਗੁਰੂਗੜ੍ਹ, ਕੁਲਦੀਪ ਸਿੰਘ ਪਵਾਤ, ਰਣਧੀਰ ਸਿੰਘ ਸੈਣੀ, ਬਹਾਦਰ ਸਿੰਘ ਜੋਧਵਾਲ, ਗੁਰਦੀਪ ਸਿੰਘ ਪੰਚ, ਕਰਮਜੀਤ ਸਿੰਘ ਮਾਛੀਵਾੜਾ, ਜੋਗਾ ਸਿੰਘ ਨੂਰਪੁਰ, ਮਨਧੀਰ ਸਿੰਘ ਸ਼ੇਰੀਆਂ, ਤਲਜਿੰਦਰ ਸਿੰਘ, ਸ਼ੇਰ ਸਿੰਘ ਚੱਕੀ, ਜਰਨੈਲ ਸਿੰਘ ਮੰਡ ਉਧੋਵਾਲ ਆਦਿ ਵੀ ਮੌਜੂਦ ਸਨ।