ਨਿੱਜੀ ਪੱਤਰ ਪ੍ਰੇਰਕ
ਖੰਨਾ, 10 ਫ਼ਰਵਰੀ
ਇਥੇ ਪੰਜਾਬ ਨੰਬਰਦਾਰਾਂ ਐਸੋਸੀਏਸ਼ਨ ਦੇ ਮੈਂਬਰਾਂ ਦੀ ਇਕੱਤਰਤਾ ਸ਼ੇਰ ਸਿੰਘ ਫ਼ੈਜਗੜ੍ਹ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਫੈਜਗੜ੍ਹ ਨੇ ਕਿਹਾ ਕਿ ਨੰਬਰਦਾਰਾਂ ਨੇ ਆਪਣੀਆਂ ਹੱਕੀਂ ਮੰਗਾਂ ਸਬੰਧੀ ਰੋਸ ਰੈਲੀਆਂ ਕਰਕੇ ਪੰਜਾਬ ਸਰਕਾਰ ਦਾ ਘਿਰਾਓ ਕੀਤਾ ਪਰ ਸਰਕਾਰ ਵੱਲੋਂ ਫ਼ਿਰ ਵੀ ਕੋਈ ਸਮੱਸਿਆ ਹੱਲ ਨਹੀਂ ਕੀਤੀ ਗਈ, ਜਿਸ ਦੇ ਰੋਸ ਵਜੋਂ ਨੰਬਰਦਾਰਾਂ ਵੱਲੋਂ 20 ਫ਼ਰਵਰੀ ਨੂੰ ਚੋਣਾਂ ਮੌਕੇ ਕਾਂਗਰਸ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਅਜਿਹਾ ਉਮੀਦਵਾਰ ਚੁਣਿਆ ਜਾਵੇ, ਜੋ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਆਮ ਲੋਕਾਂ ਵੱਲ ਧਿਆਨ ਦੇਵੇ।