ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਸਤੰਬਰ
ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਇੱਕ ਹਵਾਲਾਤੀ ਤੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੌਲਤ ਰਾਮ ਨੇ ਦੱਸਿਆ ਕਿ ਜੇਲ੍ਹ ਅੰਦਰ ਕੀਤੀ ਗਈ ਚੈਕਿੰਗ ਦੌਰਾਨ ਹਵਾਲਾਤੀ ਕਮਲਜੀਤ ਸਿੰਘ ਉਰਫ਼ ਕਮਲ ਉਰਫ਼ ਗੁੱਲੀ ਪਾਸੋਂ 14 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਥਾਣੇਦਾਰ ਜਨਕ ਰਾਜ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਵੱਲੋਂ ਜੇਲ੍ਹ ਨਿਯਮਾਂ ਦੀ ਉਲੰਘਣਾ ਦੇ ਦੋਸ਼ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।