ਪੱਤਰ ਪ੍ਰੇਰਕ
ਸਮਰਾਲਾ, 5 ਸਤੰਬਰ
ਲੇਖਕ ਮੰਚ ਸਮਰਾਲਾ ਵੱਲੋਂ 8 ਸਤੰਬਰ ਨੂੰ ਨਾਟਕਕਾਰ ਜਗਦੀਸ਼ ਖੰਨਾ ਦਾ ਨਾਟ-ਸੰਗ੍ਰਹਿ ‘ਤਾਲਾਬੰਦੀ’ ਨਨਕਾਣਾ ਸਾਹਿਬ ਸਕੂਲ (ਮਾਛੀਵਾੜਾ ਰੋਡ) ਦੇ ਬਾਬਾ ਬੰਦਾ ਸਿੰਘ ਬਹਾਦਰ ਹਾਲ ਵਿੱਚ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ (ਡਾ.) ਪਰਮਿੰਦਰ ਸਿੰਘ ਬੈਨੀਪਾਲ ਅਤੇ ਜਨਰਲ ਸਕੱਤਰ ਹਰਬੰਸ ਮਾਲਵਾ ਨੇ ਦੱਸਿਆ ਕਿ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਭਾਸ਼ਾ ਵਿਗਿਆਨੀ ਅਤੇ ਨਾਟਕਕਾਰ ਅਮਰਜੀਤ ਗਰੇਵਾਲ ਸ਼ਾਮਲ ਹੋਣਗੇ। ਸ਼ਾਇਰ ਅਤੇ ਚੇਅਰਮੈਨ ਪੰਜਾਬ ਆਰਟਸ ਕੌਂਸਲ ਸਵਰਨਜੀਤ ਸਵੀ ਸਮਾਗਮ ਦੀ ਪ੍ਰਧਾਨਗੀ ਕਰਨਗੇ। ਇਸ ਮੌਕੇ ਹਾਜ਼ਰ ਕਵੀਆਂ ਦਾ ਕਵੀ ਦਰਬਾਰ ਕਰਵਾਇਆ ਜਾਵੇਗਾ।