ਰਾਮ ਗੋਪਾਲ ਰਾਏਕੋਟੀ
ਰਾਏਕੋਟ, 8 ਜੂਨ
ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਖਸਤਾ ਹਾਲ ਬੱਸੀਆਂ ਤੋਂ ਝੋਰੜਾਂ ਸੜਕ ਦੇ ਨਵ-ਨਿਰਮਾਣ ਦੇ ਕੰਮ ਦੀ ਸ਼ੁਰੂਆਤ ਟੱਕ ਲਗਾ ਕੇ ਕਰਵਾਈ। ਇਸ ਮੌਕੇ ਸੰਤ ਬਾਬਾ ਘਾਲਾ ਸਿੰਘ, ਐਸਡੀਐਮ ਡਾ. ਹਿਮਾਂਸ਼ੂ ਗੁਪਤਾ, ਕਾਮਿਲ ਅਮਰ ਸਿੰਘ ਬੋਪਾਰਾਏ ਅਤੇ ਮਹਿਕਮੇ ਦੇ ਐਸਡੀਓ ਸਹਿਜਪ੍ਰੀਤ ਸਿੰਘ ਹਾਜ਼ਰ ਸਨ।
ਇਸ ਮੌਕੇ ਡਾ. ਅਮਰ ਸਿੰਘ ਨੇ ਕਿਹਾ ਕਿ ਪਿੰਡ ਬੱਸੀਆਂ ਤੋਂ ਝੋਰੜਾਂ ਸੜਕ ਦੀ ਹਾਲਤ ਬਹੁਤ ਖਸਤਾ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਇਸ ਪ੍ਰੇਸ਼ਾਨੀ ਨੂੰ ਦੇਖਦਿਆਂ ਉਨ੍ਹਾਂ ਵੱਲੋਂ ਸਰਕਾਰ ਤੋਂ ਇਸ ਸੜਕ ਨੂੰ ਬਣਾਉਣ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ 3 ਕਰੋੜ 42 ਲੱਖ ਦੀ ਲਾਗਤ ਨਾਲ ਇਸ ਸੜਕ ਨੂੰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਰਿਪੇਅਰ ਅਤੇ ਚੌੜਾ ਕਰਨ ਤੇ 38 ਕਰੋੜ ਖ਼ਰਚੇ ਗਏ ਹਨ, 10 ਕਰੋੜ ਦੀ ਲਾਗਤ ਨਾਲ ਰਾਏਕੋਟ-ਸਰਾਭਾ, ਰਾਏਕੋਟ-ਤਲਵੰਡੀ ਆਦਿ ਸੜਕਾਂ ਦੀ ਰਿਪੇਅਰ ਕੀਤੀ ਜਾ ਚੁੱਕੀ ਹੈ, ਜੋ ਰਹਿੰਦੀਆਂ ਹਨ, ਉਨ੍ਹਾਂ ਦੇ ਕੰਮ ਵੀ ਜਲਦੀ ਸ਼ੁਰੂ ਹੋ ਜਾਣਗੇ।