ਪੱਤਰ ਪ੍ਰੇਰਕ
ਮਾਛੀਵਾੜਾ, 7 ਦਸੰਬਰ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਸਾਹਨੇਵਾਲ ਤੋਂ ਸੰਭਾਵੀ ਉਮੀਦਵਾਰ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਵਿਚ ਜੋ ਨਵੀਆਂ ਸਿਆਸੀ ਪਾਰਟੀਆਂ ਦਾ ਗਠਨ ਹੋ ਰਿਹਾ ਹੈ, ਉਹ ਇੱਥੋਂ ਦੇ ਲੋਕਾਂ ਨਾਲ ਭਲਾ ਨਹੀਂ ਕਰ ਸਕਦੀਆਂ ਕਿਉਂਕਿ ਇਨ੍ਹਾਂ ਪਾਰਟੀਆਂ ’ਚ ਸ਼ਾਮਲ ਆਗੂ ਲੋਕਾਂ ਵਲੋਂ ਨਕਾਰੇ ਹੋਏ ਹਨ ਜਿਨ੍ਹਾਂ ਨੇ ਸੱਤਾ ਵਿਚ ਰਹਿੰਦਿਆਂ ਲੋਕ ਹਿੱਤਾਂ ਲਈ ਕੋਈ ਕੰਮ ਨਹੀਂ ਕੀਤਾ।ਰਾਜਾ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਨੇ ਹਰ ਵਰਗ ਦੇ ਲੋਕਾਂ ਦਾ ਭਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਸੁਖਬੀਰ ਸਿੰਘ ਬਾਦਲ ਲੋਕਾਂ ਨੂੰ ਭਰਮਾਉਣ ਲਈ ਐਲਾਨ ਕਰਦੇ ਹਨ ਜਦੋਂਕਿ ਚਰਨਜੀਤ ਸਿੰਘ ਚੰਨੀ ਜੋ ਐਲਾਨ ਕਰਦੇ ਹਨ, ਉਸ ਨੂੰ ਪੂਰਾ ਕਰ ਕੇ ਦਿਖਾਉਂਦੇ ਹਨ। ਹਲਕਾ ਸਾਹਨੇਵਾਲ ਦੀ ਗੱਲ ਕਰਦਿਆਂ ਰਾਜਾ ਗਿੱਲ ਨੇ ਕਿਹਾ ਕਿ ਇੱਥੋਂ ਦੇ ਲੋਕਾਂ ਤੋਂ ਉਨ੍ਹਾਂ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਇਸ ਵਾਰ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਲਈ ਤਿਆਰ-ਬਰ-ਤਿਆਰ ਬੈਠੇ ਹਨ।