ਖੰਨਾ (ਨਿੱਜੀ ਪੱਤਰ ਪ੍ਰੇਰਕ): ਇੱਥੋਂ ਦੇ ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸਬੰਧਤ ਕਾਂਗਰਸੀ ਆਗੂ ਨਿਤਿਨ ਕੌਸ਼ਲ ਨੂੰ ਬਲਾਕ ਕਾਂਗਰਸ ਕਮੇਟੀ ਖੰਨਾ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਰਾਜੀਵ ਰਾਏ ਮਹਿਤਾ ਨੇ ਬਲਾਕ ਖੰਨਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ। ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕੌਸ਼ਲ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਨ ਅਤੇ ਪਾਰਟੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਥਾਪੜਾ ਦਿੱਤਾ। ਸ੍ਰੀ ਕੌਸ਼ਲ ਨੇ ਹਾਈ ਕਮਾਨ ਵੱਲੋਂ ਸੌਂਪੀ ਜ਼ਿੰਮੇਵਾਰੀ ਲਈ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ, ਅਮਿਤ ਤਿਵਾੜੀ, ਗੁਰਦੀਪ ਜੋਸ਼ੀ, ਵਿਓਮ ਸ਼ਰਮਾ, ਰੋਸ਼ਨ ਲਾਲ ਤੇ ਪੰਡਿਤ ਸ਼ਾਸਤਰੀ ਹਾਜ਼ਰ ਸਨ।