ਦੇਵਿੰਦਰ ਸਿੰਘ ਜੱਗੀ
ਪਾਇਲ, 25 ਅਪਰੈਲ
ਇਥੇ ਹਲਕਾ ਵਿਧਾਇਕ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਅਲੂਣਾ ਪੱਲਾ ਵਿੱਚ ਨਵਾਂ ਮਕਾਨ ਬਣਾਉਣ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਪਾਇਲ ਅੰਦਰ ਹੋਂਦ ਚਿੱਲੜ ਤਾਲਮੇਲ ਕਮੇਟੀ ਵੱਲੋਂ ਇਲਾਕੇ ’ਚ ਕੋਈ ਵੀ ਘਰ ਜਿਸ ਦੀ ਛੱਤ ਸਲਵਾੜ ਨਾਲ ਬਣੀ ਹੋਵੇ ਉਸਨੂੰ ਕਿਸੇ ਵੀ ਹਾਲਤ ਵਿੱਚ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਅੰਦਰ ਅਜਿਹੇ ਸਾਰੇ ਘਰਾਂ ਨੂੰ ਪੱਕਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਇਸ ਮੌਕੇ ਉਨ੍ਹਾਂ ਨਾਲ ਆੜ੍ਹਤੀ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਸਰਕਲ ਪ੍ਰਧਾਨ ਹਰਭਜਨ ਸਿੰਘ ਧਮੋਟ, ਬੂਟਾ ਸਿੰਘ ਰਾਣੋਂ, ਯੂਥ ਆਗੂ ਕਰਨ ਸਿਹੋੜਾ, ਪੀਏ ਮਨਜੀਤ ਸਿੰਘ ਡੀਸੀ ਆਦਿ ਆਗੂ ਵੀ ਮੌਜੂਦ ਸਨ।
ਇਸ ਮੌਕੇ ਹਲਕਾ ਵਿਧਾਇਕ ਨੇ ਹੋਦ ਚਿੱਲੜ ਤਾਲਮੇਲ ਕਮੇਟੀ ਹਮੇਸ਼ਾ ਹੀ ਗਰੀਬਾਂ ਅਤੇ ਲੋੜਵੰਦ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਗੰਭੀਰ ਯਤਨ ਕਰ ਰਹੀ ਹੈ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਤਤਪਰ ਰਹੇਗੀ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨਾਂ ਨੂੰ ਕਿਸੇ ਗੱਲੋਂ ਘਬਰਾਉਣ ਦੀ ਲੋੜ ਨਹੀਂ। ਇਸ ਮੌਕੇ ਗੁਰਬਚਨ ਸਿੰਘ, ਪਾਲ ਸਿੰਘ ਪੰਚ, ਸੋਨੀ ਪੱਲ੍ਹਾ, ਪੱਪੂ ਪੱਲ੍ਹਾ, ਗੁਰਜਿੰਦਰ ਸਿੰਘ ਨਿੱਕਾ, ਕੁਲਜਿੰਦਰ ਸਿੰਘ ਦਹਿੜੂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।