ਨਿੱਜੀ ਪੱਤਰ ਪ੍ਰੇਰਕ
ਖੰਨਾ, 13 ਅਗਸਤ
ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿੱਚ ਤਿੰਨ ਦਿਨਾਂ ਜੋੜ ਮੇਲੇ ਦੇ ਪਹਿਲੇ ਦਿਨ ਮਾਤਾ ਗੰਗਾ ਖਾਲਸਾ ਕਾਲਜ ਵੱਲੋਂ ਜੈਵਿਕ ਖਾਦ ਦੀ ਪ੍ਰਦਰਸ਼ਨੀ ਲਾਈ ਗਈ ਜਿਸ ਦਾ ਦੌਰਾ ਕਰਦਿਆਂ ਯਾਦਵਿੰਦਰ ਸਿੰਘ ਯਾਦੂ ਮੈਂਬਰ ਸ਼੍ਰੋਮਣੀ ਅਕਾਲੀ ਦਲ, ਨਵਤੇਜ ਸਿੰਘ ਖੱਟੜਾ, ਦਵਿੰਦਰ ਸਿੰਘ ਅਤੇ ਕੇਹਰ ਸਿੰਘ ਨੇ ਆਮ ਲੋਕਾਂ ਨੂੰ ਜੈਵਿਕ ਖਾਦ ਦੀ ਮਹੱਤਤਾ ਅਤੇ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ।
ਇਸ ਮੌਕੇ ਡਾ. ਅੰਮ੍ਰਿਤ ਕੌਰ ਬਾਂਸਲ ਨੇ ਕਿਹਾ ਕਿ ਅਸੀਂ ਜੈਵਿਕ ਖਾਦ ਦੀ ਵਰਤੋਂ ਕਰਕੇ ਆਪਣੀਆਂ ਆਉਣ ਵਾਲੀਆਂ ਨਸਲਾਂ ਨੂੰ ਬਚਾ ਸਕਦੇ ਹਾਂ ਅਤੇ ਬਿਮਾਰੀਆਂ ਦੇ ਮੌਕਿਆਂ ਨੂੰ ਘਟਾਇਆ ਜਾ ਸਕਦਾ ਹੈ। ਇਸ ਮੌਕੇ ਸੁਰਿੰਦਰ ਕੌਰ, ਪ੍ਰੋ. ਪਵਨਜੀਤ ਕੌਰ, ਹਰਪਿੰਦਰ ਸਿੰਘ ਤੇ ਮਨਿੰਦਰ ਸਿੰਘ ਆਦਿ ਹਾਜ਼ਰ ਸਨ। ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਜੀਵ ਵਿਗਿਆਨ ਵਿਭਾਗ ਦੀ ਸ਼ਲਾਘਾ ਕਰਦਿਆਂ ਆਮ ਲੋਕਾਂ ਨੂੰ ਗਿੱਲੇ ਸੁੱਕੇ ਕੂੜੇ ਤੋਂ ਤਿਆਰ ਖਾਦ ਹੀ ਪੌਦਿਆਂ ਵਿੱਚ ਪਾਉਣ ਦੀ ਅਪੀਲ ਕੀਤੀ।