ਲੁਧਿਆਣਾ: ਪੀਏਯੂ ਐਂਪਲਾਈਜ਼ ਯੂਨੀਅਨ ਅਤੇ ਪੀਏਯੂ ਫੋਰਥ ਕਲਾਸ ਵਰਕਰਜ਼ ਯੂਨੀਅਨ ਦੀ ਐਗਜੈਕਟਿਵ ਕੌਂਸਲ ਦੀ ਮੀਟਿੰਗ ਅੱਜ ਪੀਏਯੂ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਵਾਲੀਆ ਅਤੇ ਪੀਏਯੂ ਫੋਰਥ ਕਲਾਸ ਵਰਕਰਜ਼ ਯੂਨੀਅਨ ਦੇ ਪ੍ਰਧਾਨ ਬਰਿੰਦਰ ਸਿੰਘ ਪੰਡੋਰੀ ਦੀ ਅਗਵਾਈ ਹੇਠ ਹੋਈ। ਇਸ ਵਿੱਚ ਦੋਵੇਂ ਜੱਥੇਬੰਦੀਆਂ ਵੱਲੋਂ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਦੇ ਗਵਰਨਰ ਵੱਲੋਂ ਜੋ ਪੰਜਾਬ ਸਰਕਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਗੋਸਲ ਦੀ ਨਿਯੁਕਤੀ ਨੂੰ ਗਲਤ ਦੱਸਦਿਆਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਬਾਰੇ ਕਿਹਾ ਗਿਆ ਹੈ, ਉਸ ਸਬੰਧੀ ਗਵਰਨਰ ਨੂੰ ਬੇਨਤੀ ਕੀਤੀ ਕਿ ਸੂਬਾ ਸਰਕਾਰ ਵੱਲੋਂ ਉੱਘੇ ਸਾਇੰਸਦਾਨ ਡਾ. ਸਤਬਿੀਰ ਸਿੰਘ ਗੋਸਲ ਨੂੰ ਪੂਰੇ ਨਿਯਮਾਂ ਮੁਤਾਬਿਕ ਪੀਏਯੂ ਦਾ ਕੁਲਪਤੀ ਨਿਯੁਕਤ ਕੀਤਾ ਗਿਆ ਹੈ। ਇਸ ਦਾ ਪੀਏਯੂ ਐਂਪਲਾਈਜ਼ ਯੂਨੀਅਨ ਅਤੇ ਪੀਏਯੂ ਫੋਰਥ ਕਲਾਸ ਵਰਕਰਜ਼ ਯੂਨੀਅਨ ਪੂਰਾ ਸਮਰਥਨ ਕਰਦੀ ਹੈ ਅਤੇ ਗਵਰਨਰ ਨੂੰ ਆਪਣੇੇ ਫ਼ੈਸਲੇ ’ਤੇ ਦੁਬਾਰਾ ਵਿਚਾਰ ਕਰਨ ਦੀ ਅਪੀਲ ਕਰਦੀ ਹੈ। -ਖੇਤਰੀ ਪ੍ਰਤੀਨਿਧ