ਖੰਨਾ: ਇੱਥੇ ਵੱਖ-ਵੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਮੀਟਿੰਗ ਮਨਜੀਤ ਸਿੰਘ ਦੀ ਪ੍ਰਧਾਨਗੀ ਹੇਠਾਂ ਹੋਈ। ਮੀਟਿੰਗ ਵਿੱਚ ਪਹਿਲੀ ਮਈ ਦੇ ਪ੍ਰੋਗਰਾਮ ਦੀ ਤਿਆਰੀ ਦਾ ਜਾਇਜ਼ਾ ਅਤੇ ਹੋਰ ਪ੍ਰਬੰਧਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਦੌਰਾਨ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਹੱਥ ਪਰਚਾ ਜਾਰੀ ਕੀਤਾ ਗਿਆ। ਮੀਟਿੰਗ ਵਿਚ ਪਾਸ ਮਤਿਆ ਰਾਹੀਂ ਕੇਂਦਰ ਤੇ ਪੰਜਾਬ ਸਰਕਾਰ ਦੀ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਨੀਤੀ ਦਾ ਵਿਰੋਧ ਕਰਨ ਦਾ ਅਹਿਦ ਲਿਆ ਗਿਆ। ਇਸ ਮੌਕੇ ਗੁਰਮੀਤ ਸਿੰਘ, ਕਮਲਜੀਤ ਸਿੰਘ, ਕਿਸ਼ਨ ਲਾਲ, ਸੁਲਤਾਨ ਸਿੰਘ, ਮਨਜੀਤ ਸਿੰਘ ਤੇ ਸੁਖਪ੍ਰੀਤ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ