ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 12 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਰਾਲਾ ਤੋਂ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਵੱਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਅੱਜ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਬੈਨੀਪਾਲ ਦੇ ਗ੍ਰਹਿ ਵਿੱਚ ਅਕਾਲੀ ਆਗੂਆਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ ਪਰਮਜੀਤ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ ਕਿ ਪਾਰਟੀ ਵੱਲੋਂ ਐਲਾਨੇ ਗਏ ਚੋਣ ਵਾਅਦਿਆਂ ਦਾ ਡਟ ਕੇ ਪ੍ਰਚਾਰ ਕੀਤਾ ਜਾਵੇ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਹਰੇਕ ਵਰਗ ਦੀ ਭਲਾਈ ਲਈ ਯੋਜਨਾਵਾਂ ਆਰੰਭੀਆਂ ਗਈਆਂ ਸਨ ਪਰ ਕਾਂਗਰਸ ਸਰਕਾਰ ਨੇ ਉਹ ਬੰਦ ਕਰ ਦਿੱਤੀਆਂ ਜਿਸ ਕਾਰਨ ਲੋਕਾਂ ’ਚ ਰੋਹ ਸਾਫ਼ ਦਿਖਾਈ ਦੇ ਰਿਹਾ ਹੈ। ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਸੀਨੀਅਰ ਅਕਾਲੀ ਆਗੂ ਰੁਪਿੰਦਰ ਬੈਨੀਪਾਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਲੋਕ ਹਿੱਤਾਂ ’ਚ ਐਲਾਨੀਆਂ ਗਈਆਂ 13 ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਲਈ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਇਸ ਮੌਕੇ ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਟਹਿਲ ਸਿੰਘ ਔਜਲਾ, ਰਜਿੰਦਰ ਸਿੰਘ ਢਿੱਲੋਂ, ਹਰਜਿੰਦਰ ਖੇੜਾ, ਪ੍ਰਧਾਨ ਕੁਲਵਿੰਦਰ ਸਿੰਘ ਪਵਾਤ, ਅਮਰੀਕ ਸਿੰਘ ਔਜਲਾ, ਗੁਲਜਿੰਦਰ ਸਿੰਘ, ਗੁਰਵੀਰ ਸਿੰਘ ਗੁਰੋਂ, ਮਨਜੀਤ ਸਿੰਘ ਇਰਾਕ, ਗੁਰਨਾਮ ਸਿੰਘ ਨਾਗਰਾ, ਜਗਦੀਪ ਸਿੰਘ ਗਿੱਲ, ਮਾ. ਤਰਸੇਮ ਲਾਲ, ਅਮਨਦੀਪ ਸਿੰਘ ਤਨੇਜਾ, ਹਰਦੀਪ ਸਿੰਘ ਭੱਟੀਆਂ, ਮਨੀ ਬਰਾੜ, ਕਰਮਜੀਤ ਸਿੰਘ ਅਢਿਆਣਾ, ਸਹਿਰਾਬ ਸਿੰਘ ਬੈਨੀਪਾਲ, ਹਰਦੀਪ ਸਿੰਘ, ਗੁਰਮੇਲ ਸਿੰਘ ਬੈਨੀਪਾਲ, ਗਗਨਦੀਪ ਸਿੰਘ ਲੱਕੀ, ਅਰਵਿੰਦਰਪਾਲ ਸਿੰਘ ਵਿੱਕੀ ਆਦਿ ਵੀ ਮੌਜੂਦ ਸਨ।