ਸਤਵਿੰਦਰ ਬਸਰਾ
ਲੁਧਿਆਣਾ, 20 ਅਕਤੂਬਰ
ਪੀਏਯੂ ਦੀਆਂ ਤਿੰਨ ਮੁਲਾਜ਼ਮ ਜੱਥੇਬੰਦੀਆਂ ਵੱਲੋਂ ਕੁੱਝ ਦਿਨਾਂ ਤੋਂ ਸ਼ੁਰੂ ਕੀਤਾ ਰੋਸ ਪ੍ਰਦਰਸ਼ਨ ਅੱਜ ਵੀ ਜਾਰੀ ਰਿਹਾ। ਇਸ ਦੌਰਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੇ ’ਵਰਸਿਟੀ ਅਧਿਕਾਰੀਆਂ ਵੱਲੋਂ ਜਾਰੀ ਕੀਤੀਆਂ ਕਥਿਤ ਮੁਲਾਜ਼ਮ ਵਿਰੋਧੀ ਚਿੱਠੀਆਂ ਸਾੜੀਆਂ, ਇਹ ਰੋਸ ਮਾਰਚ ’ਵਰਸਿਟੀ ਦੇ ਵੱਖ-ਵੱਖ ਵਿਭਾਗਾਂ ਅੱਗੋਂ ਹੁੰਦੀ ਹੋਈ ਥਾਪਰ ਹਾਲ ਅੱਗੇ ਪਹੁੰਚ ਕੇ ਧਰਨੇ ਦਾ ਰੂਪ ਧਾਰ ਗਿਆ। ਇਸ ਦੌਰਾਨ ’ਵਰਸਿਟੀ ਦੇ ਉੱਚ ਅਧਿਕਾਰੀਆਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਨੂੰ ਪੀਏਯੂ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ, ਪੀਏਯੂ ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਹਰਪ੍ਰੀਤ ਕਿੰਗਰਾ ਅਤੇ ਕਲਾ ਫੌਰਥ ਦੇ ਪ੍ਰਧਾਨ ਕਮਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ। ਅੱਜ ਤਾਂ ਸਿਰਫ ਅਧਿਕਾਰੀਆਂ ਵੱਲੋਂ ਜਾਰੀ ਕਥਿਤ ਮੁਲਾਜ਼ਮ ਵਿਰੋਧੀ ਚਿੱਠੀਆਂ ਹੀ ਸਾੜੀਆਂ ਗਈਆਂ ਹਨ ਤੇ ਭਵਿੱਖ ਅਧਿਕਾਰੀਆਂ ਦੇ ਪੁਤਲੇ ਵੀ ਫੂਕੇ ਜਾਣਗੇ। ਇਸ ਮੌਕੇ ਲਾਏ ਧਰਨੇ ਵਿੱਚ ਤਿੰਨਾਂ ਯੂਨੀਅਨਾਂ ਵੱਲੋਂ ਡਾ. ਕਿੰਗਰਾ, ਡਾ. ਕੇਐਸ ਸਾਂਘਾ, ਮੋਹਨ ਲਾਲ, ਸੁਰਜੀਤ ਸਿੰਘ ਅਤੇ ਕਮਲ ਸਿੰਘ ਧਰਨੇ ‘ਤੇ ਬੈਠੇ। ਰੋਸ ਪ੍ਰਦਰਸ਼ਨ ਦੌਰਾਨ ਸਮੂਹ ਪ੍ਰਦਰਸ਼ਨਕਾਰੀਆਂ ਨੇ ਆਪਣੇ ਹੱਥਾਂ ਵਿੱਚ ਮੁਲਾਜ਼ਮ ਮੰਗਾਂ ਲਿਖੀਆਂ ਤਖਤੀਆਂ ਫੜੀਆਂ ਹੋਈਆਂ ਸਨ। ਪ੍ਰਧਾਨ ਸ੍ਰੀ ਵਾਲੀਆ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਬਹੁਤ ਸਾਰੀਆਂ ਮੰਗਾਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪਰ ਅਫਸੋਸ ਅਧਿਕਾਰੀਆਂ ਵੱਲੋਂ ਇਨਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨਾਂ ਦਾਅਵਾ ਕੀਤਾ ਕਿ ਜਿੰਨੀਂ ਦੇਰ ਤੱਕ ਸਾਰੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਇਹ ਸੰਘਰਸ਼ ਦਿਨੋ ਦਿਨ ਤੇਜ਼ ਕੀਤਾ ਜਾਵੇਗਾ ਅਤੇ ਇਸ ਦੀ ਸਾਰੀ ਜ਼ਿੰਮੇਵਾਰੀ ਸਬੰਧਤ ਅਧਿਕਾਰੀਆਂ ਦੀ ਹੀ ਹੋਵੇਗੀ।
ਪੀਏਯੂ ਐਂਪਲਾਈਜ਼ ਯੂਨੀਅਨ ਨੇ ਮੁਲਾਜ਼ਮ ਵਿਰੋਧੀ ਚਿੱਠੀਆਂ ਸਾੜੀਆਂ
ਮੁਲਾਜ਼ਮ ਵਿਰੋਧੀ ਚਿੱਠੀਆਂ ਸਾੜਦੇ ਹੋਏ ਜਥੇਬੰਦੀਆਂ ਦੇ ਆਗੂ।